ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਆਪਣੀ ਕੈਬਨਿਟ ਦਾ ਵਿਸਥਾਰ ਕਰਨਗੇ। ਇਸ ਦੇ ਲਈ ਉਹ ਵਿਚਾਰ-ਵਟਾਂਦਰਾ ਕਰ ਰਹੇ ਹਨ। ਉਹ ਨਵੇਂ ਮੰਤਰੀਆਂ ਨੂੰ ਕੈਬਨਿਟ 'ਚ ਸ਼ਾਮਲ ਕਰਨ ਲਈ ਅੱਜ ਦਿੱਲੀ ਗਏ ਹਨ। ਮੁੱਖ ਮੰਤਰੀ ਚੰਨੀ ਦੇ ਨਾਲ ਦੋਵੇਂ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਵੀ ਹਨ। ਪ੍ਰਿੰਸੀਪਲ ਸਕੱਤਰ ਹੁਸਨ ਲਾਲ ਵੀ ਮੁੱਖ ਮੰਤਰੀ ਦੇ ਨਾਲ ਗਏ ਹਨ।

ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਸੀ। ਦੋਵਾਂ ਨੂੰ ਉਪ-ਮੁੱਖ ਮੰਤਰੀ ਬਣਾਇਆ ਗਿਆ ਹੈ। ਫਿਲਹਾਲ ਰੰਧਾਵਾ ਤੇ ਸੋਨੀ ਦੇ ਵਿਭਾਗ ਤੈਅ ਨਹੀਂ ਕੀਤੇ ਗਏ ਹਨ। ਇਸ ਦੌਰਾਨ ਸੋਮਵਾਰ ਰਾਤ ਸੀਐੱਮ ਚੰਨੀ ਨੇ ਕੈਬਨਿਟ ਦੀ ਬੈਠਕ ਵੀ ਕੀਤੀ। ਕਰੀਬ 3 ਘੰਟੇ ਚੱਲੀ ਇਸ ਬੈਠਕ 'ਚ ਕਈ ਮੁੱਦਿਆਂ 'ਤੇ ਚਰਚਾ ਹੋਈ।

ਚੰਨੀ ਕੈਬਨਿਟ 'ਚ ਮੰਤਰੀਆਂ ਨੂੰ ਲੈ ਕੇ ਕੱਲ੍ਹ ਤੋਂ ਹੀ ਕਿਆਸਬਾਜ਼ੀ ਚੱਲ ਰਹੀ ਹੈ। ਮੰਤਰੀ ਅਹੁਦੇ ਦੇ ਦਾਅਵੇਦਾਰ ਆਪਣੇ ਲਈ ਲੌਬਿੰਗ 'ਚ ਵੀ ਜੁੱਟ ਗਏ ਹਨ। ਕੈਪਟਨ ਅਮਰਿੰਦਰ ਸਿੰਘ ਕੈਬਨਿਟ ਦੇ ਕਈ ਮੰਤਰੀਆਂ ਨੂੰ ਦੁਬਾਰਾ ਇਸ ਸਰਕਾਰ ਵਿਚ ਲਿਆਉਣ ਦੀ ਸੰਭਾਵਨਾ ਨਹੀਂ ਹੈ। ਨਵੇਂ ਚਿਹਰਿਆਂ 'ਚ ਅਮਰਿੰਦਰ ਸਿਘ ਰਾਜਾ ਵੜਿੰਗ ਸਮੇਤ ਕਈ ਨਾਵਾਂ ਦੀ ਚਰਚਾ ਹੈ।

Posted By: Seema Anand