1:11 ਵਜੇ ਧਮਾਕੇ ਦੀ ਸੀ ਧਮਕੀ! ਪੁਲਿਸ ਨੇ 12 ਵਜੇ ਤੱਕ ਛਾਣ ਮਾਰੇ ਸਕੂਲ, ਮਾਪਿਆਂ ਦੇ ਸਾਹਾਂ 'ਚ ਆਇਆ ਸਾਹ; ਅਫਵਾਹਾਂ ਤੋਂ ਬਚਣ ਦੀ ਅਪੀਲ
ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀ ਮਦਦ ਨਾਲ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਪਰ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਦੁਪਹਿਰ ਤੱਕ ਸਥਿਤੀ ਆਮ ਵਾਂਗ ਹੋ ਗਈ ਸੀ। ਸ਼ਹਿਰ ਦੇ ਲਗਪਗ 8 ਸਕੂਲਾਂ ਵਿੱਚ ਬੱਚੇ ਘਰ ਚਲੇ ਗਏ ਸਨ, ਪਰ ਬਾਕੀ ਸਕੂਲਾਂ ਵਿੱਚ ਪੜ੍ਹਾਈ ਜਾਰੀ ਰਹੀ।
Publish Date: Wed, 28 Jan 2026 12:11 PM (IST)
Updated Date: Wed, 28 Jan 2026 12:12 PM (IST)
ਜਾਗਰਣ ਸੰਵਾਦਦਾਤਾ, ਚੰਡੀਗੜ੍ਹ: ਸ਼ਹਿਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਬੁੱਧਵਾਰ ਸਵੇਰੇ ਦਹਿਸ਼ਤ ਫੈਲ ਗਈ। ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦੁਪਹਿਰ 1 ਵੱਜ ਕੇ 11 ਮਿੰਟ 'ਤੇ ਧਮਾਕੇ ਹੋਣਗੇ। ਇਸ ਖ਼ਬਰ ਦੇ ਫੈਲਦਿਆਂ ਹੀ ਕਈ ਸਕੂਲਾਂ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਵੱਲ ਭੱਜੇ। ਹਾਲਾਂਕਿ, ਪੁਲਿਸ ਨੇ 12 ਵਜੇ ਤੱਕ ਚੈਕਿੰਗ ਮੁਹਿੰਮ ਚਲਾ ਕੇ ਸਥਿਤੀ ਸਪੱਸ਼ਟ ਕਰ ਦਿੱਤੀ ਕਿ ਡਰਨ ਦੀ ਕੋਈ ਲੋੜ ਨਹੀਂ ਹੈ।
ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀ ਮਦਦ ਨਾਲ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਪਰ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਦੁਪਹਿਰ ਤੱਕ ਸਥਿਤੀ ਆਮ ਵਾਂਗ ਹੋ ਗਈ ਸੀ। ਸ਼ਹਿਰ ਦੇ ਲਗਪਗ 8 ਸਕੂਲਾਂ ਵਿੱਚ ਬੱਚੇ ਘਰ ਚਲੇ ਗਏ ਸਨ, ਪਰ ਬਾਕੀ ਸਕੂਲਾਂ ਵਿੱਚ ਪੜ੍ਹਾਈ ਜਾਰੀ ਰਹੀ।
ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਹਦਾਇਤ ਕੀਤੀ ਹੈ ਕਿ ਬਿਨਾਂ ਕਿਸੇ ਅਧਿਕਾਰਤ ਹੁਕਮ ਦੇ ਛੁੱਟੀ ਨਾ ਕੀਤੀ ਜਾਵੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੋਰਟ ਕੰਪਲੈਕਸ ਅਤੇ ਬੱਸ ਸਟੈਂਡ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਐਸ.ਐਸ.ਪੀ. (SSP) ਨੇ ਦੱਸਿਆ ਕਿ ਸਾਈਬਰ ਟੀਮ ਧਮਕੀ ਭਰੀ ਈ-ਮੇਲ ਭੇਜਣ ਵਾਲੇ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।