ਮੁਹਾਲੀ ਦੇ ਕਿਸਾਨਾਂ ਮਜ਼ਦੂਰਾਂ ਨੇ ਮਨਾਇਆ ਸਾਮਰਾਜ ਵਿਰੋਧੀ ਦਿਨ
ਮੁਹਾਲੀ ਦੇ ਕਿਸਾਨਾਂ ਮਜ਼ਦੂਰਾਂ ਨੇ ਮਨਾਇਆ ਸਾਮਰਾਜ ਵਿਰੋਧੀ ਦਿਨ,
Publish Date: Fri, 27 Mar 2026 05:45 PM (IST)
Updated Date: Fri, 27 Mar 2026 05:47 PM (IST)

ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੀਆਂ ਸਮੂਹ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਮਰਾਜ ਵਿਰੋਧੀ ਦਿਵਸ ਮਨਾਇਆ ਗਿਆ। ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਏਅਰਪੋਰਟ ਰੋਡ ’ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਇਕੱਠੇ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਭਾਕਿਯੂ ਰਾਜੇਵਾਲ ਦੇ ਪਰਮਦੀਪ ਸਿੰਘ ਬੈਦਵਾਣ, ਬੀਕੇਯੂ ਲੱਖੋਵਾਲ ਦੇ ਦਰਸ਼ਨ ਸਿੰਘ ਦੁਰਾਲੀ, ਬੀਕੇਯੂ ਏਕਤਾ ਡਕੌਂਦਾ ਦੇ ਅੰਗਰੇਜ਼ ਸਿੰਘ ਭਦੌੜ, ਕਿਰਪਾਲ ਸਿੰਘ ਸਿਆਊ, ਬੀਕੇਯੂ ਏਕਤਾ ਉਗਰਾਹਾਂ ਦੇ ਲਖਵਿੰਦਰ ਸਿੰਘ ਹੈਪੀ, ਬੀਕੇਯੂ ਕ੍ਰਾਂਤੀਕਾਰੀ ਦੇ ਅਵਤਾਰ ਸਿੰਘ ਮਨਾਣਾ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਲੱਖਾ ਸਿੰਘ ਨੇ ਆਖਿਆ ਕਿ ਸ਼ਹੀਦਾਂ ਦੇ ਆਦਰਸ਼ਾਂ ਦੀ ਪੂਰਤੀ ਲਈ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਕਿਰਤੀ ਕਮਾਊਂ ਲੋਕਾਂ ਦੀ ਪੁੱਗਤ ਵਾਸਤੇ ਦੇਸ਼ ਦੇ ਵਿਚੋਂ ਸਾਮਰਾਜੀ ਲੁੱਟ ਤੇ ਗਲਬੇ ਨੂੰ ਖ਼ਤਮ ਕਰਨ ਲਈ ਜੂਝਣਾ ਹੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਲਖਵਿੰਦਰ ਸਿੰਘ ਲੱਖੀ, ਸੁਰਿੰਦਰ ਪਾਲ ਸਿੰਘ ਲਹੌਰੀਆ, ਜਸਪਾਲ ਸਿੰਘ ਲਾਂਡਰਾਂ, ਗੁਰਬਖਸ਼ ਸਿੰਘ ਬੈਦਵਾਣ, ਬਲਜੀਤ ਸਿੰਘ ਭਾਊ, ਬਲਦੇਵ ਸਿੰਘ ਰੁੜਕੀ, ਠੇਕਾ ਵਰਕਰ ਯੂਨੀਅਨ ਦੇ ਜ਼ੋਰਾਵਰ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਨਰੇਗਾ ਨੂੰ ਖ਼ਤਮ ਕਰਨ, ਬਿਜਲੀ ਤੇ ਬੀਜ ਸੋਧ ਬਿੱਲ ਲਿਆਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ, ਸਭਨਾਂ ਸਰਕਾਰੀ ਅਦਾਰਿਆਂ ਚ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਨ ਤੇ ਮੁਕਤ ਵਪਾਰ ਸਮਝੌਤੇ ਵਰਗੇ ਕਦਮਾਂ ਖ਼ਿਲਾਫ਼ ਵਿਸ਼ਾਲ ਸਾਮਰਾਜ ਵਿਰੋਧੀ ਲੋਕ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਗੁਰਮੇਲ ਸਿੰਘ ਜੇਈ ਐਸੋਸੀਏਸ਼ਨ, ਮਾਸਟਰ ਯਸ਼ਪਾਲ, ਗੁਰਬਚਨ ਸਿੰਘ ਪਰੇਮਗੜ੍ਹ, ਬਲਵਿੰਦਰ ਸਿੰਘ ਬਾਕਰਪੁਰ, ਸੁਖੀ ਤੰਗੋਰੀ ਅਤੇ ਕਰਨੈਲ ਸਿੰਘ ਜੌਲਾ ਕਲਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਪਾਣੀਆਂ ਦਾ ਮਸਲਾ, ਕਰਜ਼ਾ ਮੁਕਤੀ, ਐੱਮਐੱਸਪੀ ਅਤੇ ਮੁਕਤ ਵਪਾਰ ਸਮਝੌਤਾ ਵਗੈਰਾ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਸਮੇਂ ਹੋਰਨਾ ਤੋਂ ਇਲਾਵਾ ਜਸਵਿੰਦਰ ਸਿੰਘ ਕੰਡਾਲਾ, ਗੁਰਪ੍ਰੀਤ ਸਿੰਘ ਪਨਹੇੜੀ, ਗੁਰਪ੍ਰੀਤ ਸਿੰਘ ਝਾਂਮਪੁਰ, ਕੁਲਵੰਤ ਸਿੰਘ ਚਿੱਲਾ, ਗੁਰਵਿੰਦਰ ਸਿੰਘ ਸਿਆਊ, ਹਰਜੀਤ ਸਿੰਘ ਸਿਆਊ ਅਤੇ ਅਮਰਜੀਤ ਸਿੰਘ ਸੁਖਗੜ੍ਹ ਵੀ ਹਾਜ਼ਰ ਸਨ।