ਪੰਜਾਬ 'ਚ ਮੁੜ ਭਖੇਗਾ ਕਿਸਾਨ ਅੰਦੋਲਨ, ਗੰਨੇ ਦਾ ਭਾਅ ਵਧਾਉਣ ਲਈ 20 ਨਵੰਬਰ ਨੂੰ ਰੇਲ ਤੇ ਸੜਕ ਜਾਮ ਕਰਨਗੇ ਕਿਸਾਨ; ਧੰਨੋਵਾਲੀ ਫਾਟਕ ’ਤੇ ਅਣਮਿੱਥੇ ਸਮੇਂ ਲਈ ਧਰਨੇ ਦਾ ਵੱਡਾ ਐਲਾਨ
ਗੰਨੇ ਦਾ ਭਾਅ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵੱਧ ਐਲਾਨਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ 20 ਨਵੰਬਰ ਨੂੰ ਜਲੰਧਰ ਦੇ ਧੰਨੋਵਾਲੀ ਫਾਟਕ ’ਤੇ ਰੇਲ ਅਤੇ ਸੜਕ ਆਵਾਜਾਈ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਪੰਜਾਬ ਸਰਕਾਰ ਨੂੰ 18 ਨਵੰਬਰ ਤੱਕ ਗੰਨੇ ਦਾ ਨਵਾਂ ਭਾਅ ਐਲਾਨਣ ਦਾ ਅਲਟੀਮੇਟਮ ਦਿੱਤਾ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਗੰਨੇ ਦਾ ਭਾਅ ਵਧਾਉਣ ਅਤੇ ਕੰਟਰੈਕਟ ਪੇਮੈਂਟ ਮਿਲਣ ਤੋਂ ਬਾਅਦ ਹੀ ਧਰਨਾ ਸਮਾਪਤ ਕੀਤਾ ਜਾਵੇਗਾ।
Publish Date: Sat, 14 Nov 2026 11:41 AM (IST)
Updated Date: Sat, 14 Nov 2026 11:43 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਚੰਡੀਗੜ੍ਹ : ਗੰਨੇ ਦਾ ਭਾਅ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵੱਧ ਐਲਾਨਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ 20 ਨਵੰਬਰ ਨੂੰ ਜਲੰਧਰ ਦੇ ਧੰਨੋਵਾਲੀ ਫਾਟਕ ’ਤੇ ਰੇਲ ਅਤੇ ਸੜਕ ਆਵਾਜਾਈ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਪੰਜਾਬ ਸਰਕਾਰ ਨੂੰ 18 ਨਵੰਬਰ ਤੱਕ ਗੰਨੇ ਦਾ ਨਵਾਂ ਭਾਅ ਐਲਾਨਣ ਦਾ ਅਲਟੀਮੇਟਮ ਦਿੱਤਾ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਗੰਨੇ ਦਾ ਭਾਅ ਵਧਾਉਣ ਅਤੇ ਕੰਟਰੈਕਟ ਪੇਮੈਂਟ ਮਿਲਣ ਤੋਂ ਬਾਅਦ ਹੀ ਧਰਨਾ ਸਮਾਪਤ ਕੀਤਾ ਜਾਵੇਗਾ।
ਮੋਰਚੇ ਦੇ ਪ੍ਰਧਾਨਗੀ ਮੰਡਲ ਦੇ ਆਗੂਆਂ ਹਰਿੰਦਰ ਸਿੰਘ ਲੱਖੋਵਾਲ, ਬਲਕਰਨ ਸਿੰਘ ਬਰਾੜ ਅਤੇ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਵਾਜਬ ਮੁੱਲ ਮਿਲਣਾ ਚਾਹੀਦਾ ਹੈ। ਸਰਕਾਰ ਵੱਲੋਂ ਮੰਗ ਨਾ ਮੰਨੇ ਜਾਣ ’ਤੇ 20 ਨਵੰਬਰ ਤੋਂ ਧੰਨੋਵਾਲੀ ਫਾਟਕ ’ਤੇ ਰੇਲ ਅਤੇ ਸੜਕ ਆਵਾਜਾਈ ਰੋਕ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੋਰਚੇ ਨੇ ਝੋਨੇ ਦੀ ਖ਼ਰੀਦ ਬੰਦ ਹੋਣ ਦੇ ਵਿਰੋਧ ਵਿੱਚ 23 ਨਵੰਬਰ ਨੂੰ ਸਾਰੇ 23 ਜ਼ਿਲ੍ਹਿਆਂ ਦੇ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਵੀ ਐਲਾਨ ਕੀਤਾ ਹੈ।