'ਕਿਸਾਨਾਂ ਨਾਲ ਹੋ ਰਹੀ ਹੈ ਬੇਇਨਸਾਫ਼ੀ', ਮੂੰਗੀ ਦੀ ਫ਼ਸਲ ਦੇ ਮੁਆਵਜ਼ੇ ਤੇ ਖ਼ਰੀਦ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਭਗਵੰਤ ਮਾਨ ਨੂੰ ਸੂਬੇ ਦੇ ਮੂੰਗੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਅਣਦੇਖਿਆ ਕਰਨ ਅਤੇ ਐਮ ਐਸ ਪੀ ’ਤੇ ਖਰੀਦ ਨਾ ਕਰਨ ਬਾਰੇ ਜਵਾਬ ਮੰਗਿਆਂ ਹੈ। ਬਾਦਲ ਨੇ ਕਿਹਾ ਕਿ ਮੂੰਗੀ ਦੀ ਪੈਦਾਵਾਰ ਕਰਨ ਵਾਲੇ ਕਿਸਾਨ ਜਿਣਸ ਵੇਚਣ ਵਾਸਤੇ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 6500 ਤੋਂ 7000 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਮਿਲ ਰਿਹਾ ਹੈ ਜਦੋਂ ਕਿ ਐਮ ਐਸ ਪੀ 8780 ਰੁਪਏ ਪ੍ਰਤੀ ਕੁਇੰਟਲ ਹੈ।
Publish Date: Wed, 08 Jul 2026 11:03 AM (IST)
Updated Date: Wed, 08 Jul 2026 11:06 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਭਗਵੰਤ ਮਾਨ ਨੂੰ ਸੂਬੇ ਦੇ ਮੂੰਗੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਅਣਦੇਖਿਆ ਕਰਨ ਅਤੇ ਐਮ ਐਸ ਪੀ ’ਤੇ ਖਰੀਦ ਨਾ ਕਰਨ ਬਾਰੇ ਜਵਾਬ ਮੰਗਿਆਂ ਹੈ। ਬਾਦਲ ਨੇ ਕਿਹਾ ਕਿ ਮੂੰਗੀ ਦੀ ਪੈਦਾਵਾਰ ਕਰਨ ਵਾਲੇ ਕਿਸਾਨ ਜਿਣਸ ਵੇਚਣ ਵਾਸਤੇ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 6500 ਤੋਂ 7000 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਮਿਲ ਰਿਹਾ ਹੈ ਜਦੋਂ ਕਿ ਐਮ ਐਸ ਪੀ 8780 ਰੁਪਏ ਪ੍ਰਤੀ ਕੁਇੰਟਲ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ 2022 ਵਿਚ ਕਿਸਾਨਾਂ ਨੂੰ ਮੂੰਗੀ ਦੀ ਪੈਦਾਵਾਰ ਕਰਨ ਵਾਸਤੇ ਉਤਸ਼ਾਹਿਤ ਕੀਤਾ ਸੀ ਅਤੇ ਐਮ ਐਸ ਪੀ ’ਤੇ ਫਸਲ ਖਰੀਦਣ ਦੀ ਗਰੰਟੀ ਦਿੱਤੀ ਸੀ। ਉਹਨਾਂ ਕਿਹਾ ਕਿ ਸਰਕਾਰੀ ਏਜੰਸੀਆਂ ਨੇ ਮੰਡੀਆਂ ਵਿਚ ਆਈ ਕੁੱਲ ਫਸਲ ਦਾ ਸਿਰਫ ਇਕ ਫੀਸਦੀ ਹਿੱਸਾ ਹੀ ਖਰੀਦਿਆ ਹੈ। ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਮੂੰਗੀ ਬੀਜਣ ਵਾਸਤੇ ਸਰਕਾਰੀ ਮਦਦ ਦੀ ਜ਼ਰੂਰਤ ਹੈ ਕਿਉਂਕਿ ਬੇਮੌਸਮੀ ਬਰਸਾਤ ਤੇ ਬਿਮਾਰੀਆਂ ਕਾਰਨ ਫਸਲ ਦਾ ਨੁਕਸਾਨ ਹੁੰਦਾ ਹੈ।