ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਖੇਤੀਬਾੜੀ ਵਿਭਾਗ ਚਿੰਤਤ, ਕਿਸਾਨਾਂ ਨੇ ਲੱਭਿਆ ਸਿੱਧੀ ਬਿਜਾਈ ਦਾ ਰਾਹ
ਪੰਜਾਬ ਦਾ ਧਰਤੀ ਹੇਠਲਾ ਪਾਣੀ ਦਿਨ ਪ੍ਰਤੀ ਦਿਨ ਚਿੰਤਾਜਨਕ ਪੱਧਰ ’ਤੇ ਹੇਠਾ ਜਾ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਡਾ. ਸ਼ੁਭਕਰਨ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਸੋਹਾਣਾ ਡਾ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਲਵਰਿੰਦਰ ਸਿੰਘ ਮੁੰਡੀ, ਪਿੰਡ ਸਿੱਲ ਨੇ ਆਪਣੇ ਖੇਤਾਂ ਵਿਚ ਤੱਰ-ਵਤੱਰ ਵਿਧੀ ਨਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ।
Publish Date: Thu, 28 May 2026 12:05 PM (IST)
Updated Date: Thu, 28 May 2026 12:08 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਪੰਜਾਬ ਦਾ ਧਰਤੀ ਹੇਠਲਾ ਪਾਣੀ ਦਿਨ ਪ੍ਰਤੀ ਦਿਨ ਚਿੰਤਾਜਨਕ ਪੱਧਰ ’ਤੇ ਹੇਠਾ ਜਾ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਡਾ. ਸ਼ੁਭਕਰਨ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਸੋਹਾਣਾ ਡਾ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਲਵਰਿੰਦਰ ਸਿੰਘ ਮੁੰਡੀ, ਪਿੰਡ ਸਿੱਲ ਨੇ ਆਪਣੇ ਖੇਤਾਂ ਵਿਚ ਤੱਰ-ਵਤੱਰ ਵਿਧੀ ਨਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ।
ਇਸ ਤੱਰ-ਵਤੱਰ ਵਿਧੀ ਨਾਲ ਝੋਨੇ ਨੂੰ ਪਹਿਲਾ ਪਾਣੀ 21 ਦਿਨ ’ਤੇ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ, ਜਿਸ ਨਾਲ 15-20 ਫ਼ੀਸਦੀ ਪਾਣੀ ਦੀ ਬਚਤ ਹੁੰਦੀ ਹੈ ਅਤੇ 10- 12 ਫ਼ੀਸਦੀ ਵੱਧ ਰੀਚਾਰਜ ਹੁੰਦਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦਾ ਪੱਧਰ ਹੋਰ ਡੂੰਘਾ ਹੋਣ ਤੋਂ ਬਚਤ ਹੁੰਦੀ ਹੈ।
ਲਵਰਿੰਦਰ ਸਿੰਘ ਨੇ ਦੱਸਿਆ ਕਿ ਸਿੱਧੀ ਬਿਜਾਈ ਕਾਰਨ ਮਜ਼ਦੂਰਾਂ ਦੀ ਲੋੜ ਬਹੁਤ ਘੱਟ ਪੈਂਦੀ ਹੈ ਅਤੇ ਅਗਲੀ ਫ਼ਸਲ ਕਣਕ ਦਾ ਝਾੜ ਵੀ ਵੱਧ ਨਿਕਲਦਾ ਹੈ। ਉਨ੍ਹਾਂ ਕੋਲ ਸਿੱਧੀ ਬਿਜਾਈ ਦੀ ਨਵੀਨਤਮ ਅਡਵਾਂਸ ਸਪਿੱਟ ਸੀਡਰ ਮਸ਼ੀਨ ਮੌਜੂਦ ਹੈ, ਜੇ ਕਿਸੇ ਨੇ ਝੋਨੇ ਦੀ ਸਿੱਧੀ ਬਿਜਾਈ ਕਿਰਾਏ ’ਤੇ ਕਰਵਾਉਣੀ ਹੋਵੇ, ਉਹ ਉਨ੍ਹਾਂ ਦੇ ਮੋਬਾਈਲ ਨੰ. 9876647049 ’ਤੇ ਸੰਪਰਕ ਕਰ ਸਕਦੇ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਵਿਭਾਗ ਪਾਸ ਰਜਿਸਟਰੇਸ਼ਨ ਲਾਜ਼ਮੀ ਕਰਵਾਉਣ ਤਾਂ ਜੋ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਈ ਜਾ ਸਕੇ।