ਤਰਲੋਚਨ ਸਿੰਘ ਸੋਢੀ, ਕੁਰਾਲੀ : ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਰੇਲਾਂ ਰੋਕੋ ਦੇ ਸੱਦੇ 'ਤੇ ਇਲਾਕੇ ਦੇ ਕਿਸਾਨਾਂ ਵੱਲੋਂ ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਰੇਲ ਗੱਡੀਆਂ ਰੋਕਣ ਲਈ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਸਰਕਾਰ ਵਿਰੁੱਧ ਜੰਮ ਕਿ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਸਥਾਨਕ ਰੇਲਵੇ ਸਟੇਸ਼ਨ ਤੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਤੇ ਕਿਸਾਨ ਆਗੂ ਰੇਸ਼ਮ ਸਿੰਘ ਬਡਾਲੀ, ਭਾਈ ਹਰਜੀਤ ਸਿੰਘ ਹਰਮਨ, ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਵਜੀਦਪੁਰ, ਦਰਸ਼ਨ ਸਿੰਘ ਖੇੜਾ, ਬਲਬੀਰ ਸਿੰਘ ਮੁਸਾਿਫ਼ਰ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀ ਤਰਾਂ੍ਹ ਅਣਗੌਲਿਆ ਕਰਦੇ ਹੋਏ ਆਪਣਾ ਅੜੀਅਲ ਰਵੱਈਆ ਅਪਣਾਈ ਬੈਠੀ ਹੈ। ਧਰਨੇ ਕਾਰਨ ਰੇਲਗੱਡੀਆਂ ਪ੍ਰਭਾਵਿਤ ਹੋਈਆਂ ਜਿਸ ਕਾਰਨ ਯਾਤਰੀ ਕਾਫੀ ਖੱਜਲ-ਖੁਆਰ ਹੋਏ।

ਇਸ ਮੌਕੇ ਦਵਿੰਦਰ ਸਿੰਘ ਬਮਨਾੜਾ, ਬਾਬਾ ਬਚਨ ਸਿੰਘ ਮੁੰਧੋਂ, ਜਸਵੀਰ ਸਿੰਘ ਗੋਸਲਾਂ, ਗੁਰਸ਼ਰਨ ਸਿੰਘ ਨੱਗਲ, ਪਰਮਜੀਤ ਸਿੰਘ ਖਿਜਰਾਬਾਦ, ਭਾਈ ਗੁਰਜੀਤ ਸਿੰਘ ਗੋਲਡੀ, ਗੁਰਦੀਪ ਸਿੰਘ, ਬਲਜੀਤ ਸਿੰਘ, ਕਮਲਜੀਤ ਸਿੰਘ, ਸਰਬਜੀਤ ਸਿੰਘ, ਗੁਰਸੇਵਕ ਸਿੰਘ, ਅਮਿ੍ਤਪਾਲ ਸਿੰਘ, ਅਨਦੀਪ ਸਿੰਘ ਅਤੇ ਲੋਕ ਹਿੱਤ ਮਿਸ਼ਨ ਦੇ ਆਗੂਆਂ ਨੇ ਵੀ ਸੰਬੋਧਨ ਕਰਦੇ ਹੋਏ ਸਰਕਾਰ ਵੱਲੋਂ ਕਿਸਾਨ ਪ੍ਰਤੀ ਅਪਣਾਏ ਗਏ ਆਪਣੇ ਅੜੀਅਲ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸੰਯੁਕਤ ਮੋਰਚੇ ਦੀਆਂ ਮੰਗਾਂ ਨੂੰ ਤੁਰੰਤ ਮੰਗੇ ਜਾਣ ਦੀ ਮੰਗ ਕੀਤੀ।