- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੇ ਝੋਨੇ ਦੇ ਖ਼ਰੀਦ ਜਾਰੀ ਰੱਖਣ ਲਈ ਡੀਸੀ ਸੌਂਪਿਆਂ ਮੰਗ ਪੱਤਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਵਫ਼ਦ ਨੇ ਸੂਬਾ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਵੀਰਵਾਰ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਹੀਂ ਫੂਡ ਸਪਲਾਈ ਵਿਭਾਗ ਪੰਜਾਬ ਦੇ ਸਕੱਤਰ ਨੂੰ ਮੰਗ ਪੱਤਰ ਭੇਜ ਕੇ ਮੁਹਾਲੀ ਸਮੇਤ ਪੰਜਾਬ ਦੀਆਂ ਮੰਡੀਆਂ ਝੋਨੇ ਦੇ ਸਰਕਾਰੀ ਖ਼ਰੀਦ ਜਾਰੀ ਰੱਖਣ ਦੀ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿਚ ਕਿਸਾਨਾਂ ਨੂੰ ਝੋਨਾ ਵੇਚਣ ’ਚ ਕਾਫ਼ੀ ਮੁਸ਼ਕਿਲ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਇਹ ਸੁਨੇਹਾ ਲਾਇਆ ਜਾ ਰਿਹਾ ਹੈ ਕਿ ਸਰਕਾਰ ਦਾ ਖ਼ਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਮੰਡੀਆਂ ਵਿਚ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਮੰਡੀਆਂ ਵਿਚ ਬਾਰਦਾਨਾ ਵੀ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕਈ ਮੰਡੀਆਂ ਵਿਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖ਼ਰੀਦ ਨਹੀਂ ਕੀਤੀ ਜਾ ਰਹੀ। ਕਿਸਾਨਾਂ ਨੇ ਕਿਹਾ ਕਿ ਸਾਉਣੀ ਸੀਜ਼ਨ ਦੇ ਪਹਿਲੇ ਦਿਨ ਤੋਂ ਹੀ ਪੰਜਾਬ ਸਰਕਾਰ ਇਹ ਦਾਅਵੇ ਕਰ ਰਹੀ ਹੈ ਕਿ ਝੋਨੇ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ, ਇਸ ਕਰ ਕੇ ਖ਼ਰੀਦ ਬੰਦ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝੋਨੇ ਦੇ ਝਾੜ ’ਚ ਵਾਧਾ ਹੋਇਆ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸੀਜ਼ਨਾਂ ਦੇ ਝਾੜ ਮੁਤਾਬਕ ਖ਼ਰੀਦ ਕੀਤੀ ਜਾਵੇਗੀ। ਦੱਸ ਦਈਏ ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫ਼ਸਲ ਘੱਟ ਹੁੰਦੀ ਰਹੀ।