- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੇ ਇਸ ਪ੍ਰੋਗਰਾਮ ਨੂੰ ਦੇਖਦਿਆਂ ਕੇਂਦਰ ਸਰਕਾਰ ਦੀਆਂ ਟੀਮਾਂ ਵੱਲੋਂ ਜੋ ਸੈਂਪਲ ਭਰੇ ਗਏ ਸਨ, ਉਨ੍ਹਾਂ ਦੀ ਰਿਪੋਰਟ 16 ਅਪ੍ਰੈਲ ਦੀ ਰਾਤ ਨੂੰ ਹੀ ਕੇਂਦਰ ਨੂੰ ਭੇਜ ਕੇ ਕਣਕ ਦੇ ਖਰੀਦ ਨਿਯਮਾਂ ’ਚ ਛੋਟ ਦੇਣ ਦੀ ਸਿਫਾਰਸ਼ ਕਰ ਦਿੱਤੀ ਗਈ। ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਵਾਰ-ਵਾਰ ਇਹ ਯਕੀਨ ਦਿਵਾਇਆ ਗਿਆ ਕਿ 17 ਅਪ੍ਰੈਲ ਦੁਪਹਿਰ ਤੱਕ ਨਿਯਮਾਂ ’ਚ ਢਿੱਲ ਮਿਲ ਜਾਵੇਗੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੇਲ ਰੋਕਣ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਖ਼ਰੀਦ ਨਿਯਮਾਂ ’ਚ ਢਿੱਲ ਨਾ ਦੇਣ ਕਾਰਨ ਕਣਕ ਦੀ ਰੁਕੀ ਹੋਈ ਖ਼ਰੀਦ ਚਾਲੂ ਕਰਵਾਉਣ ਲਈ 15 ਕਿਸਾਨ ਜਥੇਬੰਦੀਆਂ ਵੱਲੋਂ 12 ਤੋਂ ਤਿੰਨ ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਸੀ। ਇਹ ਸੱਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮਨਜੀਤ ਸਿੰਘ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਹਰਭਜਨ ਸਿੰਘ ਬੁੱਟਰ), ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ (ਬੂਟਾ ਸਿੰਘ ਸ਼ਾਦੀਪੁਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਸੁਖਦੇਵ ਸਿੰਘ ਅਰਾਈਆਂਵਾਲਾ) ਤੇ ਕੌਮੀ ਕਿਸਾਨ ਯੂਨੀਅਨ (ਬਿੰਦਰ ਸਿੰਘ ਗੋਲੇਵਾਲਾ), ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੁਖਵਿੰਦਰ ਸਿੰਘ ਸਭਰਾ, ਬੀਕੇਯੂ ਏਕਤਾ ਆਜ਼ਾਦ (ਜਸਵਿੰਦਰ ਸਿੰਘ ਲੌਂਗੋਵਾਲ), ਬੀਕੇਯੂ ਕ੍ਰਾਂਤੀਕਾਰੀ ( ਬਲਦੇਵ ਸਿੰਘ ਜੀਰਾ) , ਬੀਕੇਯੂ ਬਹਿਰਾਮਕੇ (ਬਲਵੰਤ ਸਿੰਘ ਬਹਿਰਾਮਕੇ), ਬੀਕੇਯੂ ਦੋਆਬਾ ( ਮਨਜੀਤ ਸਿੰਘ ਰਾਏ), ਕਿਸਾਨ ਮਜ਼ਦੂਰ ਹਿੱਤਕਾਰੀ ਸਭਾ (ਓਂਕਾਰ ਸਿੰਘ ਭੰਗਾਲਾ) , ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਦਿਲਬਾਗ ਸਿੰਘ ਗਿੱਲ), ਬੀਕੇਯੂ ਭਟੇੜੀ ( ਜੰਗ ਸਿੰਘ ਭਟੇੜੀ), ਕਿਸਾਨ ਮਜ਼ਦੂਰ ਮੋਰਚਾ ਪੰਜਾਬ (ਮਲਕੀਤ ਸਿੰਘ ਗੁਲਾਮੀ ਵਾਲਾ) ਵੱਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ ਸੀ ਅਤੇ ਕੁਝ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਵੀ ਇਸ ਦੀ ਹਮਾਇਤ ਕੀਤੀ ਗਈ ਸੀ।
ਕਿਸਾਨਾਂ ਦੇ ਇਸ ਪ੍ਰੋਗਰਾਮ ਨੂੰ ਦੇਖਦਿਆਂ ਕੇਂਦਰ ਸਰਕਾਰ ਦੀਆਂ ਟੀਮਾਂ ਵੱਲੋਂ ਜੋ ਸੈਂਪਲ ਭਰੇ ਗਏ ਸਨ, ਉਨ੍ਹਾਂ ਦੀ ਰਿਪੋਰਟ 16 ਅਪ੍ਰੈਲ ਦੀ ਰਾਤ ਨੂੰ ਹੀ ਕੇਂਦਰ ਨੂੰ ਭੇਜ ਕੇ ਕਣਕ ਦੇ ਖਰੀਦ ਨਿਯਮਾਂ ’ਚ ਛੋਟ ਦੇਣ ਦੀ ਸਿਫਾਰਸ਼ ਕਰ ਦਿੱਤੀ ਗਈ। ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਵਾਰ-ਵਾਰ ਇਹ ਯਕੀਨ ਦਿਵਾਇਆ ਗਿਆ ਕਿ 17 ਅਪ੍ਰੈਲ ਦੁਪਹਿਰ ਤੱਕ ਨਿਯਮਾਂ ’ਚ ਢਿੱਲ ਮਿਲ ਜਾਵੇਗੀ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 16 ਅਪ੍ਰੈਲ ਸ਼ਾਮ ਤੱਕ ਹੋਈ ਖ਼ਰੀਦ ਦਾ ਵੇਰਵਾ ਵੀ ਮੁਹੱਈਆ ਕਰਵਾਇਆ ਗਿਆ ਤੇ ਦੱਸਿਆ ਗਿਆ। ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ ਕਣਕ ਦੀ ਖ਼ਰੀਦ ਪੂਰੀ ਤੇਜ਼ੀ ਨਾਲ ਚਾਲੂ ਕਰ ਦਿੱਤੀ ਗਈ ਹੈ ਅਤੇ ਕਿਸਾਨਾਂ ਦੀ ਸਾਰੀ ਕਣਕ ਪੂਰੇ ਰੇਟ ’ਤੇ ਖਰੀਦੀ ਜਾਵੇਗੀ। ਉੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਰੇਲ ਰੋਕੋ ਪ੍ਰੋਗਰਾਮ ਦੋ ਦਿਨ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਸੀ। ਉੱਚ ਅਧਿਕਾਰੀਆਂ ਨੇ ਇਹ ਵੀ ਦਾਅਵਾ ਕੀਤਾ ਕਿ ਕਣਕ ਦੀ ਖਰੀਦ ਲਈ ਲੋੜੀਂਦਾ ਬਾਰਦਾਨਾ ਸਰਕਾਰ ਕੋਲ ਉਪਲਬਧ ਹੈ।
ਮੰਡੀਆਂ ’ਚ ਕਣਕ ਦੀ ਖਰੀਦ ’ਚ ਆਈ ਤੇਜ਼ੀ, ਖਰੀਦ ਨਿਯਮਾਂ ਵਿੱਚ ਛੋਟ ਦੇਣ ਦੀ ਸਿਫਾਰਿਸ਼ ਅਤੇ ਖੇਤਾਂ ਵਿਚ ਕਣਕ ਦੀ ਸਾਂਭ ਸੰਭਾਲ ਦਾ ਕੰਮ ਜ਼ੋਰਾਂ ਤੇ ਹੋਣ ਕਾਰਨ ਕਿਸਾਨ ਜਥੇਬੰਦੀਆਂ ਨੇ ਇਹ ਪ੍ਰੋਗਰਾਮ ਤਿੰਨ ਦਿਨ ਲਈ ਮੁਲਤਵੀ ਕਰ ਦਿੱਤਾ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਕਣਕ ਦੀ ਖਰੀਦ ਵਿੱਚ ਕੋਈ ਰੁਕਾਵਟ ਆਈ ਜਾਂ ਕਣਕ ਦੀ ਕੀਮਤ ਵਿਚ ਕੋਈ ਕਟੌਤੀ ਕੀਤੀ ਗਈ ਤਾਂ ਕਿਸਾਨਾਂ ਵੱਲੋਂ ਮੁੜ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਦੁਪਹਿਰ ਤੱਕ ਕੇਂਦਰ ਸਰਕਾਰ ਵੱਲੋਂ ਕਣਕ ਦੇ ਖਰੀਦ ਨਿਯਮਾਂ ਵਿੱਚ ਛੋਟ ਦੇ ਦਿੱਤੀ ਗਈ।