- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ’ਚ ਕਿਸਾਨ ਭਲਕੇ ਦੇਣਗੇ ਧਰਨਾ,

ਕੈਪਸ਼ਨ : ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਤੇ ਹੋਰ ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ। 14ਪੀ
* ਝੋਨੇ ਦੀ ਖ਼ਰੀਦ 15 ਤੋਂ ਕਰਵਾਈ ਜਾਵੇ ਸ਼ੁਰੂ : ਦੇਹ ਕਲਾਂ
* ਭਾਕਿਯੂ ਲੱਖੋਵਾਲ ਨੇ ਖਰੜ ਅਨਾਜ ਮੰਡੀ ਦਾ ਦੌਰਾ ਕੀਤਾ
ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ
ਖਰੜ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖਰੜ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ 15 ਸਤੰਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਬਾਰੇ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੇ ਸੀਜ਼ਨ ’ਚ ਕਿਸਾਨਾਂ ਵੱਲੋਂ ਅਗੇਤਾ ਝੋਨਾ ਲਗਾਇਆ ਗਿਆ ਸੀ, ਜਿਸ ਕਾਰਨ ਝੋਨੇ ਦੀ ਫ਼ਸਲ ਅਗੇਤੀ ਪੱਕ ਕੇ ਤਿਆਰ ਹੋ ਗਈ ਹੈ ਤੇ ਮੰਡੀਆਂ ’ਚ ਪਹੁੰਚਣ ਲਈ ਤਿਆਰ ਹੈ, ਇਸ ਲਈ ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕਰਵਾਈ ਜਾਵੇ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਖੇਤਰ ਵਿਚ ਬੀਤੇ ਕਈ ਦਿਨਾਂ ਤੋਂ ਬਿਜਲੀ ਦੀ ਮਾੜੀ ਸਪਲਾਈ ਕਾਰਨ ਜਿੱਥੇ ਆਮ ਲੋਕ ਤੰਗ ਹਨ, ਉੱਥੇ ਹੀ ਕਿਸਾਨਾਂ ਨੂੰ ਵੀ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਵਿਰੋਧ ਵਿਚ ਐੱਸਕੇਐੱਮ ਦੀ ਅਗਵਾਈ ਵਿਚ ਕਿਸਾਨ ਯੂਨੀਅਨਾਂ ਵੱਲੋਂ 14 ਸਤੰਬਰ ਨੂੰ ਐਕਸੀਅਨ ਦਫ਼ਤਰ ਖਾਨਪੁਰ ਤੇ ਐੱਸਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਧਰਨਾ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਲਗੇਗਾ। ਉਨ੍ਹਾਂ ਇਲਾਕੇ ਦੇ ਕਿਸਾਨਾਂ ਨੂੰ ਇਸ ਧਰਨੇ ’ਚ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜਸਪਾਲ ਸਿੰਘ ਨਿਆਮੀਆਂ ਜਨਰਲ ਸਕੱਤਰ, ਗੁਰਮੀਤ ਸਿੰਘ ਖੂਨੀਮਾਜਰਾ, ਅਮਰਜੀਤ ਸਿੰਘ, ਸਾਬਕਾ ਸਰਪੰਚ ਸੰਜੀਵ ਕੁਮਾਰ ਰੂਬੀ ਤੇ ਹੋਰ ਮੌਜੂਦ ਸਨ।