ਗੰਦਗੀ ਦੇ ਢੇਰਾਂ ਤੋਂ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ : ਰਮਿੰਦਰ ਅਰੋੜਾ ਗੰਦਗੀ ਦੇ ਢੇਰਾਂ ਤੋਂ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ : ਰਮਿੰਦਰ ਅਰੋੜਾ
Publish Date: Sun, 23 Aug 2026 05:34 PM (IST)
Updated Date: Mon, 24 Aug 2026 04:01 AM (IST)
ਕੈਪਸ਼ਨ : ਤ੍ਰਿਵੇਦੀ ਕੈਂਪ ਵਿਖੇ ਫੈਲੀ ਗੰਦਗੀ ਵਿਚ ਮੂੰਹ ਮਾਰਦੇ ਬੇਸਹਾਰਾ ਪਸ਼ੂ। 04ਪੀ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਰਾਸ਼ਟਰੀ ਸਨਾਤਨ ਸੈਨਾ ਭਾਰਤ (ਸਨਾਤਨ ਸਰਵ ਸੇਵਾ ਸੰਘ) ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਮਿੰਦਰ ਅਰੋੜਾ ਨੇ ਡੇਰਾਬੱਸੀ ਬਲਾਕ ਅਧੀਨ ਪੈਂਦੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਲਗਾਤਾਰ ਵੱਧ ਰਹੀ ਗੰਦਗੀ ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਇਲਾਕੇ ’ਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਕੋਈ ਵੀ ਭਿਆਨਕ ਬਿਮਾਰੀ ਫੈਲ ਸਕਦੀ ਹੈ, ਪਰ ਸਬੰਧਤ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ। ਰਮਿੰਦਰ ਅਰੋੜਾ ਨੇ ਦੱਸਿਆ ਕਿ ਭਾਂਖਰਪੁਰ ਤੋਂ ਮੁਬਾਰਕਪੁਰ ਜਾਣ ਵਾਲੀ ਮੁੱਖ ਸੜਕ ਦੇ ਕਿਨਾਰੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜੋ ਆਉਣ-ਜਾਣ ਵਾਲੇ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ਲਈ ਵੱਡੀ ਮੁਸੀਬਤ ਬਣ ਚੁੱਕੇ ਹਨ। ਇਨ੍ਹਾਂ ਗੰਦਗੀ ਦੇ ਢੇਰਾਂ ਵਿਚ ਬੇਸਹਾਰਾ ਪਸ਼ੂ ਮੂੰਹ ਮਾਰਦੇ ਰਹਿੰਦੇ ਹਨ, ਜਿਸ ਨਾਲ ਮੁੱਖ ਮਾਰਗ ਤੇ ਹਾਦਸਿਆਂ ਦਾ ਖ਼ਤਰਾ ਵੀ ਹਰ ਵੇਲੇ ਮੰਡਰਾਉਂਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਮੰਦਹਾਲ ਹੋ ਚੁੱਕੀ ਹੈ ਅਤੇ ਬੱਦਬੂ ਕਾਰਨ ਲੋਕਾਂ ਦਾ ਜਿਊਣਾ ਦੂਭਰ ਹੋ ਗਿਆ ਹੈ। ਸਨਾਤਨ ਸੈਨਾ ਦੇ ਆਗੂਆਂ ਨੇ ਪ੍ਰਸ਼ਾਸਨ ਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਪਹਿਲ ਦੇ ਆਧਾਰ ਤੇ ਤੁਰੰਤ ਹੱਲ ਕੀਤਾ ਜਾਵੇ ਅਤੇ ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰਾਂ ਨੂੰ ਚੁਕਵਾ ਕੇ ਇਲਾਕੇ ਦੀ ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਭਿਆਨਕ ਬਿਮਾਰੀਆਂ ਦੀ ਲਪੇਟ ਚ ਆਉਣ ਤੋਂ ਬਚਾਇਆ ਜਾ ਸਕੇ।