- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਵਰਕਰਾਂ ਨੂੰ ਠੇਕਾ ਅਧਾਰਤ ਸਟੇਟਸ ਵਿਚ ਤਬਦੀਲ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕਰ ਚੁੱਕੀ ਹੈ। ਚੀਮਾ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਅਫ਼ਸਰਾਂ ਦੇ ਨਾਲ-ਨਾਲ ਪਰਸੋਨਲ ਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਫਾਸਟ-ਟਰੈਕ ਮੋਡ ’ਤੇ ਹੱਲ ਕਰਨਾ ਚਾਹੀਦਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਵਰਕਰਾਂ ਨੂੰ ਠੇਕਾ ਅਧਾਰਤ ਸਟੇਟਸ ਵਿਚ ਤਬਦੀਲ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕਰ ਚੁੱਕੀ ਹੈ। ਚੀਮਾ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਅਫ਼ਸਰਾਂ ਦੇ ਨਾਲ-ਨਾਲ ਪਰਸੋਨਲ ਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਫਾਸਟ-ਟਰੈਕ ਮੋਡ ’ਤੇ ਹੱਲ ਕਰਨਾ ਚਾਹੀਦਾ ਹੈ।
ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ ’ਤੇ ਗਠਿਤ ਕੀਤੀ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਨੇ 'ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਕਿ 'ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ', 'ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ', 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ', 'ਪੰਜਾਬ ਰੋਡਵੇਜ਼/ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ', ਅਤੇ 'ਪੰਜਾਬ ਰੋਡਵੇਜ਼ (ਪਨਬਸ) ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ' ਦੇ ਨੁਮਾਇੰਦਿਆਂ ਨਾਲ ਇਹ ਵਿਸਤ੍ਰਿਤ ਚਰਚਾ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ 'ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ' ਵੱਲੋਂ ਕਿਰਨਦੀਪ ਸਿੰਘ ਰੂਪਾਣਾ, ਸਿਮਰਨਜੀਤ ਸਿੰਘ ਅਤੇ ਸਵਰਨ ਸਿੰਘ 'ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ' ਵੱਲੋਂ ਗੁਰਮੀਤ ਸਿੰਘ ਮਦਨੀਪੁਰ, ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਹਰਦੀਪ ਸਿੰਘ ਢੀਂਡਸਾ; 'ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ' ਵੱਲੋਂ ਜਸਵੀਰ ਸਿੰਘ ਗਲੋਟੀ, ਸੁਭਦੀਪ ਕੌਰ, ਮੀਨੂ ਬਾਲਾ ਅਤੇ ਮਨਮੋਹਨ ਸਿੰਘ; 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ' ਵੱਲੋਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ ਅਤੇ ਪਵਨਦੀਪ ਸਿੰਘ; 'ਪੰਜਾਬ ਰੋਡਵੇਜ਼ / ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ' ਵੱਲੋਂ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਅਤੇ ਰਾਜੇਸ਼ ਕੁਮਾਰ ਤੇ 'ਪੰਜਾਬ ਰੋਡਵੇਜ਼ (ਪਨਬਸ) ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ' ਵੱਲੋਂ ਹਰਮਿੰਦਰ ਸਿੰਘ ਤੇ ਲਖਵਿੰਦਰ ਸਿੰਘ ਨੇ ਆਪਣੇ ਪੱਖ ਪੇਸ਼ ਕੀਤੇ।