- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 15 ਅਕਤੂਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬੋਰਡ ਆਫ ਡਾਇਰੈਕਟਰਜ਼ (ਬੀਓਡੀ) ਦੀ ਮੀਟਿੰਗ ਬਿਨਾਂ ਕਿਸੇ ਦੇਰੀ ਸੱਦੀ ਜਾਵੇ ਤਾਂ ਜੋ ਬੋਰਡ ਦੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾ ਸਕੇ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਆਧਾਰਤ ਸਟਾਫ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈਟੀਆਈ) ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਜ਼ਿਕਰਯੋਗ ਹੈ ਕਿ ਚੀਮਾ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਹਨ।
ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 15 ਅਕਤੂਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬੋਰਡ ਆਫ ਡਾਇਰੈਕਟਰਜ਼ (ਬੀਓਡੀ) ਦੀ ਮੀਟਿੰਗ ਬਿਨਾਂ ਕਿਸੇ ਦੇਰੀ ਸੱਦੀ ਜਾਵੇ ਤਾਂ ਜੋ ਬੋਰਡ ਦੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾ ਸਕੇ।
ਚੀਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਬਿਨਾਂ ਕਿਸੇ ਦੇਰੀ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵੀ ਸੱਦੇ ਤਾਂ ਜੋ ਲੋੜੀਂਦੇ ਮਾਮਲਿਆਂ ਨੂੰ ਬੋਰਡ ਦੀ ਪ੍ਰਵਾਨਗੀ ਤੁਰੰਤ ਮਿਲ ਸਕੇ। ਸਰਕਾਰੀ ਆਈਟੀਆਈ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਆਲ ਪੰਜਾਬ ਡੀਐੱਸਟੀ/ਸੀਟੀਐੱਸ ਕੰਟਰੈਕਟ ਇੰਸਟ੍ਰਕਟਰ ਯੂਨੀਅਨ ਦੇ ਵਫ਼ਦਾਂ ਸਮੇਤ ਸਰਕਾਰੀ ਆਈਟੀਆਈ ਠੇਕਾ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਇਕ ਵੱਖਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ। ਯੂਨੀਅਨਾਂ ਨੇ ਗੈਸਟ ਫੈਕਲਟੀ ਅਤੇ ਕੰਟਰੈਕਟ ਇੰਸਟ੍ਰਕਟਰਾਂ ਵਜੋਂ ਆਪਣੀ ਲੰਬੀ ਸੇਵਾ ਦਾ ਹਵਾਲਾ ਦਿੰਦਿਆਂ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਅਤੇ ਢੁੱਕਵੇਂ ਮਿਹਨਤਾਨੇ ਤੇ ਤਨਖ਼ਾਹ ਵਾਧੇ ਨਾਲ ਸਬੰਧਤ ਚਿੰਤਾਵਾਂ ਉਠਾਈਆਂ।
ਉਨ੍ਹਾਂ ਦੇ ਮਸਲਿਆਂ ’ਤੇ ਗ਼ੌਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਆਈਟੀਆਈ ਠੇਕਾ ਮੁਲਾਜ਼ਮਾਂ ਦੀ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ, ਵਾਜਬ ਮਿਹਨਤਾਨੇ ਅਤੇ ਤਨਖ਼ਾਹ ਵਾਧੇ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਇਨ੍ਹਾਂ ਮਸਲਿਆਂ ਦੀ ਘੋਖ ਦੌਰਾਨ ਗੈਸਟ ਫੈਕਲਟੀ ਅਤੇ ਠੇਕਾ ਇੰਸਟ੍ਰਕਟਰਾਂ ਵਜੋਂ ਠੇਕਾ ਮੁਲਾਜ਼ਮਾਂ ਦੀ ਲੰਮੀ ਸੇਵਾ ਨੂੰ ਧਿਆਨ ਵਿਚ ਰੱਖਿਆ ਜਾਵੇਗਾ।
ਚੀਮਾ ਨੇ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਮੁਨੀਸ਼ ਕੁਮਾਰ ਨੂੰ ਆਈਟੀਆਈ ਇੰਸਟ੍ਰਕਟਰਾਂ ਦੀ ਤਨਖ਼ਾਹ ਵਾਧੇ ਦਾ ਰਸਮੀ ਪ੍ਰਸਤਾਵ ਤਿਆਰ ਕਰ ਕੇ ਜਲਦ ਤੋਂ ਜਲਦ ਵਿੱਤ ਵਿਭਾਗ ਨੂੰ ਸੌਂਪਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਸ ਮਾਮਲੇ ’ਤੇ ਵਿਚਾਰ ਕਰ ਕੇ ਇਸ ਦਾ ਤੁਰੰਤ ਹੱਲ ਕੱਢਿਆ ਜਾ ਸਕੇ।