ਨਸ਼ਾ ਕਰਨ ਦੇ ਆਦੀ ਪੰਜ ਵਿਅਕਤੀ ਕਾਬੂ
ਨਸ਼ਾ ਕਰਨ ਦੇ ਆਦੀ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
Publish Date: Mon, 23 Mar 2026 08:51 PM (IST)
Updated Date: Mon, 23 Mar 2026 08:52 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਨ ਦੇ ਪੰਜ ਜਣਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਡੇਰਾਬੱਸੀ ਪੁਲਿਸ ਨੇ ਬੱਸ ਸਟੈਂਡ ਡੇਰਾਬੱਸੀ, ਬਰਵਾਲਾ ਰੋਡ ਅਤੇ ਮੁਬਾਰਕਪੁਰ ਬੱਸ ਸਟੈਂਡ ’ਤੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਡੇਰਾਬੱਸੀ-ਬਰਵਾਲਾ ਰੋਡ ’ਤੇ ਸਥਿਤ ਪਿੰਡ ਬੇਹੜਾ ਵਿਖੇ ਨਸ਼ਾ ਕਰਕੇ ਬੈਠਾ ਹੈ। ਉਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਮਿਲੀ ਕਿ ਤ੍ਰਿਵੇਦੀ ਕੈਂਪ ਮੁਬਾਰਕਪੁਰ ਵਿਖੇ ਦੋ ਵਿਅਕਤੀ ਨਸ਼ੇ ਦਾ ਸੇਵਨ ਕਰ ਕੇ ਬੈਠੇ ਹਨ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਡੇਰਾਬੱਸੀ ਵਿਖੇ ਨਸ਼ਾ ਕਰ ਕੇ ਬੈਠੇ ਹਨ ਅਤੇ ਹੋਰ ਨਸ਼ਾ ਕਰਨ ਦੀ ਫਿਰਾਕ ਵਿਚ ਹਨ। ਜਿਸ ਤੋਂ ਬਾਅਦ ਪੁਲਿਸ ਨੇ ਵੱਖੀ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਕੇ ਨਸ਼ਾ ਕਰਨ ਦੇ ਦੋਸ਼ ਤਹਿਤ ਪੰਜ ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਦੀ ਪਛਾਣ ਪਰਵੇਸ ਉਰਫ਼ ਸਿਪੀ ਵਾਸੀ ਪਿੰਡ ਫਤਿਹਪੁਰ, ਸਾਹਿਲ ਰਾਮ ਪੁੱਤਰ ਰੁਲਦੁ ਰਾਮ ਵਾਸੀ ਪਿੰਡ ਕਕਰਾਲੀ ਡੇਰਾਬੱਸੀ ਅਤੇ ਗੁਰਪ੍ਰੀਤ ਸਿੰਘ ਉਰਫ਼ ਮੋਟਾ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਦਫਰਪੁਰ ਡੇਰਾਬੱਸੀ, ਰਣਜੀਤ ਪੁੱਤਰ ਜਗਤਾਰ ਸਿੰਘ, ਦਲਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀਆਨ ਪਿੰਡ ਅਮਲਾਲਾ ਡੇਰਾਬੱਸੀ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਪੰਜੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।