ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
Publish Date: Tue, 14 Apr 2026 06:58 PM (IST)
Updated Date: Wed, 15 Apr 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਰੜ : ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਸਨੀ ਇਨਕਲੇਵ ਖਰੜ ਵਿਖੇ ਅਮਰੀਕ ਸਿੰਘ ਹੈਪੀ ਭਾਜਪਾ ਸੀਨੀਅਰ ਆਗੂ ਸਮੇਤ ਸਮੂਹ ਸਾਥੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਅਮਰੀਕ ਸਿੰਘ ਹੈਪੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਆਪਾਂ ਸਾਰੇ, ਅੱਜ ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਦੇ ਮੌਕੇ ’ਤੇ, ਉਨ੍ਹਾਂ ਦੀ ਦੇਸ਼ ਪ੍ਰਤੀ ਕੀਤੇ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਯਾਦ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਇਕ ਸਮਾਜ ਸੁਧਾਰਕ, ਦਲਿਤ ਰਾਜਨੇਤਾ ਹੋਣ ਦੇ ਨਾਲ ਵਿਸ਼ਵ ਪੱਧਰੀ ਕਾਨੂੰਨੀ ਮਾਹਰ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਹਨ, ਜਿਨ੍ਹਾਂ ਨੇ ਹਰ ਵਰਗ ਦੇ ਲੋੜਵੰਦਾਂ ਅਤੇ ਵਿਸ਼ੇਸ਼ ਤੌਰ ’ਤੇ ਔਰਤਾਂ ਦੇ ਅਧਿਕਾਰਾਂ ਲਈ ਲੰਬਾ ਤੇ ਔਂਕੜਾ ਭਰਿਆ ਸੰਘਰਸ਼ ਕੀਤਾ। ਉਨ੍ਹਾਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਦੁਨੀਆ ਦਾ ਮਹਾਨ ਚਿੰਤਕ ਦੱਸਿਆ, ਜਿਨ੍ਹਾਂ ਨੇ ਸਦੀਆਂ ਤੋਂ ਗੁਰਬੱਤ ਤੇ ਗੁਲਾਮੀ ਦੇ ਸ਼ਿਕਾਰ ਲੋਕਾਂ ਤੇ ਔਰਤਾਂ ਦੀ ਆਜ਼ਾਦੀ ਤੇ ਉਨ੍ਹਾਂ ਨੂੰ ਸਮਾਜਿਕ ਬਰਾਬਰਤਾ ਦਿਵਾਉਣ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ। ਹੈਪੀ ਨੇ ਕਿਹਾ ਕਿ ਇਸ ਨਵੇਂ ਭਾਰਤ ਦੇ ਨਿਰਮਾਣ ਅਤੇ ਦੇਸ਼ ਦੀ ਆਜ਼ਾਦੀ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਸਭ ਤੋਂ ਮੋਹਰੀ ਰਿਹਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ਨੂੰ ਅਪਣਾ ਕੇ ਸਾਡਾ ਦੇਸ਼ ਦਾ ਨੌਜਵਾਨ ਤਰੱਕੀ ਦੀਆਂ ਨਵੀਆਂ ਮਿਸਾਲਾਂ ਕਾਇਮ ਕਰ ਸਕਦਾ ਹੈ।