ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
Publish Date: Mon, 23 Mar 2026 06:42 PM (IST)
Updated Date: Mon, 23 Mar 2026 06:43 PM (IST)
ਮਹਿਰਾ, ਪੰਜਾਬੀ ਜਾਗਰਣ ਖਰੜ : ਹਲਕਾ ਖਰੜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਰਘਵੀਰ ਸਿੰਘ ਬੰਗੜ ਦੀ ਅਗਵਾਈ ਵਿਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਨ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਡਾ. ਬੰਗੜ ਨੇ ਕਿਹਾ ਕਿ ਭਗਤ ਸਿੰਘ ਦੀ ਸ਼ਹਾਦਤ ਲਾਸੀਨੀ ਸ਼ਹਾਦਤ ਹੈ। ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਲੋੜ ਹੈ ਪਰ ਮੌਜੂਦਾ ਪੰਜਾਬ ਸਰਕਾਰ ਨੇ ਖਟਕੜ ਕਲਾਂ ਵਿਚ ਕਸਮ ਖਾ ਕੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸਰਕਾਰ ਬਣਾਈ ਪਰ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸਾਨੂੰ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ ਹੈ। ਇਸ ਮੌਕੇ ਗੁਰਮੀਤ ਸਿੰਘ ਸਿੰਗਲ, ਮਨਜੀਤ ਕੌਰ ਸੋਨੂ, ਸਤੀਸ਼ ਸੈਣੀ, ਪਰਮਜੀਤ ਕੌਰ, ਰਾਜਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ।