ਪਹਿਲੀ ਵਾਰ ਬਲਾਕ ਸੰਮਤੀ ਡੇਰਾਬੱਸੀ ’ਤੇ ‘ਆਪ’ ਦਾ ਕਬਜ਼ਾ
ਪਹਿਲੀ ਵਾਰ ਬਲਾਕ ਸੰਮਤੀ ਡੇਰਾਬੱਸੀ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ,
Publish Date: Sat, 07 Mar 2026 05:47 PM (IST)
Updated Date: Sat, 07 Mar 2026 05:51 PM (IST)
ਪਰਦੀਪ ਸਚਦੇਵਾ ਨੂੰ ਚੇਅਰਮੈਨ ਅਤੇ ਸ਼੍ਰੀਮਤੀ ਗੀਤਾ ਰਾਣੀ ਨੂੰ ਵਾਈਸ ਚੇਅਰਪਰਸਨ ਚੁਣਿਆ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਬਲਾਕ ਸੰਮਤੀ ’ਤੇ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਕਬਜ਼ਾ ਕੀਤਾ ਹੈ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦਗੀ ਵਿਚ ਹੋਈ ਚੋਣ ਦੌਰਾਨ ਪਰਦੀਪ ਸਚਦੇਵਾ ਨੂੰ ਬਲਾਕ ਸੰਮਤੀ ਡੇਰਾਬੱਸੀ ਦਾ ਚੇਅਰਮੈਨ ਅਤੇ ਸ਼੍ਰੀਮਤੀ ਗੀਤਾ ਰਾਣੀ ਨੂੰ ਵਾਈਸ ਚੇਅਰਪਰਸਨ ਚੁਣਿਆ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੋਵਾਂ ਨਵੇਂ ਚੁਣੇ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਦੋਵੇਂ ਹੀ ਆਗੂ ਡੇਰਾਬੱਸੀ ਹਲਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਡੇਰਾਬੱਸੀ ਵਿਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਜਾਣਗੇ। ਇਸ ਮੌਕੇ ਐੱਸਡੀਐੱਮ ਡੇਰਾਬੱਸੀ ਅਮਿਤ ਗੁਪਤਾ, ਬੀਡੀਪੀਓ ਡੇਰਾਬੱਸੀ ਬਲਜੀਤ ਸਿੰਘ ਸੋਹੀ ਸਮੇਤ ਹੋਰ ਅਧਿਕਾਰੀ ਅਤੇ ਬਲਾਕ ਸੰਮਤੀ ਮੈਂਬਰ ਵੀ ਮੌਜੂਦ ਸਨ। ਅੰਤ ਵਿਚ ਵਿਧਾਇਕ ਰੰਧਾਵਾ ਨੇ ਚੁਣੇ ਗਏ ਚੇਅਰਮੈਨ, ਵਾਈਸ ਚੇਅਰਪਰਸਨ ਅਤੇ ਸਾਰੇ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਬਾਦ ਦਿੱਤੀ।