-ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ 'ਚ ਪਸ਼ੂ ਮੇਲਿਆਂ 'ਤੇ 30 ਦਿਨਾਂ ਲਈ ਪਾਬੰਦੀ ਦੇ ਹੁਕਮ ਜਾਰੀ

-ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ

ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਜ਼ਿਲ੍ਹਾ ਐੱਸਏਐੱਸ ਨਗਰ 'ਚ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਪਸ਼ੂ ਪਾਲਣ ਵਿਭਾਗ ਦੀ ਐਡਵਾਇਜ਼ਰੀ ਅਨੁਸਾਰ ਜ਼ਿਲ੍ਹੇ 'ਚ ਲੱਗਣ ਵਾਲੇ ਪਸ਼ੂ ਮੇਲਿਆਂ 'ਤੇ 30 ਦਿਨਾਂ ਲਈ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ।

ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਸੰਪਰਕ ਕਰਕੇ ਪਸ਼ੂ ਪਾਲਕ ਆਪਣੀ ਪਸ਼ੂਆਂ 'ਚ ਬਿਮਾਰੀ ਦੇ ਰੋਕਥਾਮ ਅਤੇ ਇਲਾਜ ਲਈ ਸਹਾਇਤਾ ਪ੍ਰਰਾਪਤ ਕਰ ਸਕਦੇ ਹਨ। ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਣ ਕੀਤਾ ਜਾ ਰਿਹਾ ਹੈ ਅਤੇ ਬਿਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਇਜ਼ਰੀ ਤਹਿਤ ਪਸ਼ੂਆਂ ਦਾ ਬਚਾਅ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੁਝ ਸਾਵਧਾਨੀਆਂ ਵਰਤ ਕੇ ਪਸ਼ੂ ਪਾਲਕ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕ ਸਕਦੇ ਹਨ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਐੱਸਏਐੱਸ ਨਗਰ ਦੇ ਡਿਪਟੀ ਡਾਇਰੈਕਟਰ ਡਾ. ਸੰਗੀਤਾ ਤੁਰ ਨੇ ਦੱਸਿਆ ਕਿ ਲੰਪੀ ਸਕਿਨ ਦੀ ਰੋਕਥਾਮ ਲਈ, ਜ਼ਿਲ੍ਹੇ ਅੰਦਰ 18 ਟੀਮਾਂ ਬਣਾਈਆਂ ਗਈਆਂ ਹਨ। ਵਿਭਾਗ ਵੱਲੋਂ ਪਸ਼ੂਆਂ ਨੂੰ ਮੁਫ਼ਤ ਵੈਕਸੀਨ ਲਾਈ ਜਾ ਰਹੀ ਹੈ ਅਤੇ ਹੁਣ ਤਕ 1090 ਪਸ਼ੂਆਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ, ਬਿਮਾਰੀ ਤੋਂ ਪੀੜ੍ਹਤ ਪਸ਼ੂਆਂ ਦਾ ਵੀ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਉਨ੍ਹਾਂ ਅੱਗੇ ਦੱਸਿਆ ਕਿ ਇਹ ਇਕ ਚਮੜੀ ਰੋਗ ਹੈ, ਜਿਸ ਤੋਂ ਘਬਰਾਉਣ ਦੀ ਲੋੜ ਨਹੀਂ ਅਤੇ ਸਹੀ ਇਲਾਜ ਅਤੇ ਦੇਖ-ਭਾਲ ਨਾਲ ਪਸ਼ੂ ਦੋ-ਤਿੰਨ ਹਫ਼ਤਿਆਂ ਦੌਰਾਨ ਪੂਰੀ ਤਰ੍ਹਾਂ ਸਿਹਤਮੰਦ ਹੋ ਜਾਂਦਾ ਹੈ। ਲੰਪੀ ਸਕਿਨ ਬਿਮਾਰੀ ਤੋਂ ਗ੍ਸਤ ਆਵਾਰਾ ਪਸ਼ੂਆਂ ਲਈ ਨਗਰ ਨਿਗਮ ਮੁਹਾਲੀ ਵੱਲੋਂ ਫੇਜ਼-1 ਵਿਖੇ ਸੈਲਟਰ ਤਿਆਰ ਕੀਤਾ ਗਿਆ ਹੈ, ਤਾਂ ਜੋ ਬੀਮਾਰੀ ਨੂੰ ਅਵਾਰਾ ਪਸ਼ੂਆਂ 'ਚ ਫੈਲਣ ਤੋਂ ਰੋਕਿਆ ਜਾ ਸਕੇ।

ਡਿਪਟੀ ਡਾਇਰੈਕਟਰ ਡਾ. ਸੰਗੀਤਾ ਤੁਰ ਨੇ ਕਿਹਾ ਕਿ ਜੇਕਰ ਕਿਸੇ ਪਸ਼ੂ 'ਚ ਲੰਪੀ ਸਕਿਨ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਪਸ਼ੂ ਪਾਲਕਾਂ ਨੂੰ ਅਜਿਹੇ ਪਸ਼ੂਆਂ ਨੂੰ ਤੰਦਰੁਸਤ ਪਸ਼ੂਆਂ ਤੋਂ ਵੱਖ ਕਰਕੇ ਤੁਰੰਤ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਲਈ ਤਹਿਸੀਲ ਖਰੜ ਦੇ ਪਸ਼ੂ ਪਾਲਕ ਤਾਂ ਨਿਤਿਨ ਗੌਤਮ (ਮੋਬਾਇਲ ਨੰ 98720-20045) ਤਹਿਸੀਲ ਮੁਹਾਲੀ ਦੇ ਪਸ਼ੂ ਪਾਲਕ ਡਾ.ਅਬਦੁਲ ਮਾਜਿਦ (98152-54200) ਅਤੇ ਤਹਿਸੀਲ ਡੇਰਾਬੱਸੀ ਦੇ ਪਸ਼ੂ ਪਾਲਕ ਡਾ. ਅਭਿਸ਼ੇਕ ਅਰੋੜਾ( ਮੋਬਾਇਲ ਨੰ: 8437932244) ਅਤੇ ਜ਼ਿਲ੍ਹਾ ਪੱਧਰ 'ਤੇ ਡਾ. ਹਰਪ੍ਰਰੀਤ ਸਿੰਘ (9815662299) 'ਤੇ ਸੰਪਰਕ ਕਰਕੇ ਸਹਾਇਤਾ ਪ੍ਰਰਾਪਤ ਕਰ ਸਕਦੇ ਹਨ।