- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ED ਦੇ ਸਾਬਕਾ ਡਿਪਟੀ ਡਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋ ਅੱਜ ਵਾਰਿਸ ਪੰਜਾਬ ਦੇ ਜਥੇਬੰਦੀ ਵਿੱਚ ਸ਼ਾਮਿਲ ਹੋ ਗਏ ਹਨ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ: ED ਦੇ ਸਾਬਕਾ ਡਿਪਟੀ ਡਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋ ਅੱਜ ਵਾਰਿਸ ਪੰਜਾਬ ਦੇ ਜਥੇਬੰਦੀ ਵਿੱਚ ਸ਼ਾਮਿਲ ਹੋ ਗਏ ਹਨ।
ਮਨਪ੍ਰੀਤ ਇਯਾਲੀ ਨੇ ਕਿਹਾ ਕਿ ਨਿਰੰਜਣ ਸਿੰਘ ਅਤੇ ਸੇਖੋਂ ਦੇ ਸ਼ਾਮਲ ਹੋਣ ਨਾਲ ਵਾਰਿਸ ਪੰਜਾਬ ਜੱਥੇਬੰਦੀ ਨੂੰ ਫਾਇਦਾ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਨਸ਼ਿਆਂ ਨੂੰ ਖਤਮ ਲਈ ਪੰਜਾਬ ਵਿੱਚ ਖਾਲਸਾ ਵਹੀਰ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਉਹਨਾਂ ਨੇ ਨੌਜਵਾਨਾਂ ਨੂੰ ਪ੍ਰੇਰਿਆ। ਇਸਦੇ ਬਹੁਤ ਵਧੀਆ ਨਤੀਜੇ ਆਏ ਤੇ ਹਜ਼ਾਰਾਂ ਹੀ ਨੌਜਵਾਨਾਂ ਨੇ ਨਸ਼ਿਆਂ ਨੂੰ ਛੱਡ ਕੇ ਗੁਰੂ ਵਾਲੇ ਬਣੇ ਤੇ ਅੰਮ੍ਰਿਤ ਛੱਕ ਕੇ ਸਿੰਘ ਸਜੇ। ਜੋ ਕਿ ਸਰਕਾਰਾਂ ਨੂੰ ਵੀ ਮਨਜ਼ੂਰ ਨਹੀਂ ਸੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ।
ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਨਿਰੰਜਣ ਸਿੰਘ ਕਦੇ ਵੀ ਸਰਕਾਰ ਦੇ ਦਬਾਅ ਹੇਠ ਨਹੀਂ ਆਏ ਤੇ ਉਹ ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਨਸ਼ਾ ਤੇ ਭ੍ਰਿਸ਼ਟਾਚਾਰ ਖ਼ਤਮ ਕਰਨਾ ਮੁੱਖ ਮਨੋਰਥ ਹੈ।
ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਸਿਰ 'ਤੇ ਬਹੁਤ ਵੱਡਾ ਕਰਜ਼ਾ ਹੈ। ਜਿਹੜਾ ਪੈਸਾ ਸਰਕਾਰੀ ਖਜ਼ਾਨੇ 'ਚ ਜਾਣਾ ਸੀ ਉਹ ਸਾਡੇ ਲੀਡਰਾਂ ਦੀ ਜੇਬਾਂ ਵਿੱਚ ਜਾ ਰਿਹਾ ਹੈ। ਪੰਜਾਬ ਵਿੱਚ ਇਹ ਪਿਛਲੇ ਸਾਲਾਂ 'ਚ ਹੀ ਜਿਹੜੇ ਲੋਕ ਦੋ-ਦੋ ਕਮਰਿਆਂ ਦੇ ਘਰ 'ਚ ਰਹਿਣ ਵਾਲੇ ਲੋਕ ਅੱਜ ਦੋ-ਦੋ ਕਿੱਲਿਆਂ 'ਚ ਆਪਣੀਆਂ ਕੋਠੀਆਂ , ਮਹਿਲ ਪਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕਰਦੇ ਹਾਂ ਕਿ ਪੰਜਾਬ ਦੀ ਧਰਤੀ 'ਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਆਉਂਦਿਆਂ ਹੀ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ ।
ਇਸ ਮੌਕੇ ਨਿਰੰਜਨ ਸਿੰਘ ਨੇ ਕਿਹਾ ਕਿ ਮੈਂ political ਬੰਦਾ ਨਹੀਂ ਹੈ ਅਤੇ ਰਾਜਨੀਤਿਕ ਖੇਤਰ ਵਿਚ ਨਹੀਂ ਆਉਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸਵਾਲ ਨਾ ਪੁੱਛਣ ਦੀ ਆਦਤ ਪੈ ਗਈ ਅਤੇ ਅਸੀਂ ਆਪਣਾ ਨਫਾ ਨੁਕਸਾਨ ਸੋਚਣ ਲੱਗ ਪਏ ਹਾਂ। ਕੁਰੱਪਸ਼ਨ , ਨਸ਼ੇ ਦਾ ਮਾਫੀਆ ਚਲ ਰਿਹਾ ਹੈ। ਕੋਈ ਰਾਜਸੀ ਲੋਕ ਜ਼ਿੰਮੇਵਾਰੀ ਨਹੀਂ ਲੈਂਦਾ ਪਰ ਰਾਜਸੀ ਲੋਕ ਆਪਣੇ ਆਪ ਨੂੰ ਮਾਲਕ ਸਮਝਣ ਲੱਗ ਪਏ।
ਉਨ੍ਹਾਂ ਕਿਹਾ, “ਇਸ ਤਰ੍ਹਾਂ ਦੀ ਕਾਰਗੁਜ਼ਾਰੀ ਪਿਛਲੀਆਂ ਤਿੰਨ ਸਰਕਾਰਾਂ ਦੀ ਰਹੀ ਹੈ। ਜੇਕਰ ਤੁਸੀਂ ਇਸ ਨੂੰ ਬਰਦਾਸ਼ਤ ਕਰ ਸਕਦੇ ਹੋ ਤਾਂ ਮੈਂ ਅੱਗੇ ਕੁਝ ਨਹੀਂ ਕਹਿ ਸਕਦਾ। ਪਰ ਇਸ ਤਰ੍ਹਾਂ ਦੀ ਕਾਰਗੁਜ਼ਾਰੀ ਨੂੰ ਬਰਦਾਸ਼ਤ ਕਰਨ ਦਾ ਮਤਲਬ ਹੈ ਕਿ ਅਸੀਂ ਇਨ੍ਹਾਂ ਲੋਕਾਂ ਦੀ ਨਾਕਾਮੀ ਨੂੰ ਸਵੀਕਾਰ ਕਰ ਰਹੇ ਹਾਂ। ਇਹ ਲੋਕ ਫੇਲ੍ਹ ਹਨ ਅਤੇ ਮਰੇ ਹੋਏ ਲੋਕਾਂ ਨੂੰ ਵੀ ਜ਼ਿੰਦਾ ਦਿਖਾ ਕੇ ਝੂਠ ਤੇ ਧੋਖਾਧੜੀ ਕਰ ਰਹੇ ਹਨ।”
ਉਨ੍ਹਾਂ ਕਿਹਾ ਕਿ ਅਸੀਂ ਸੰਵਿਧਾਨ ਦੇ ਦਾਇਰੇ ਵਿੱਚ ਕੰਮ ਕਰ ਰਹੇ ਹਾਂ ਅਤੇ ਹਰ ਅਧਿਕਾਰੀ ਤੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਵਾਲ ਉਠਾਏ। ਜੇਕਰ ਅਸੀਂ ਸਵਾਲ ਨਹੀਂ ਚੁੱਕਦੇ ਅਤੇ ਚੁੱਪਚਾਪ ਹਾਈ ਕੋਰਟ ਜਾਂ ਆਪਣੇ ਦਫ਼ਤਰ ਤੋਂ ਵਾਪਸ ਆ ਜਾਂਦੇ ਹਾਂ ਤਾਂ ਆਉਣ ਵਾਲੀ ਪੀੜ੍ਹੀ ਲਈ ਸਮਾਜ ਨੂੰ ਜਿਊਂਦਾ ਰੱਖਣਾ ਮੁਸ਼ਕਲ ਹੋ ਜਾਵੇਗਾ। ਅਜਿਹਾ ਸਮਾਜ ਜਿਊਂਦਾ ਨਹੀਂ ਰਹਿ ਸਕਦਾ, ਸਗੋਂ ਸਮਾਜ ਮਰ ਜਾਵੇਗਾ।ਉਨ੍ਹਾਂ ਕਿਹਾ ਕਿ ਜਦੋਂ ਉਹ ਸਰਕਾਰ ਵਿੱਚ ਸਨ ਤਾਂ ਨਸ਼ਿਆਂ ਖ਼ਿਲਾਫ਼ ਕੰਮ ਕਰ ਰਹੇ ਸਨ ਅਤੇ ਇਸ ਦਿਸ਼ਾ ਵਿੱਚ ਕਾਫ਼ੀ ਕੰਮ ਕੀਤਾ ਗਿਆ।ਉਨ੍ਹਾਂ ਦੋਸ਼ ਲਗਾਇਆ ਕਿ ਨਹਿਰਾਂ ਦੀ ਸਫ਼ਾਈ ਕਰਵਾਉਣ ਦੇ ਨਾਮ ’ਤੇ 1,200 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜਦੋਂ ਵਾਰਿਸ ਪੰਜਾਬ ਦੇ ਦੀ ਸਰਕਾਰ ਬਣੇਗੀ ਤਾਂ ਮਾਫੀਆ ਨੂੰ ਪੰਜਾਬ ਛੱਡਣਾ ਪਵੇਗਾ।