- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਦੇਵ ਸਿੰਘ ਭੁੱਲਰ ਨੇ ਗ੍ਰਿਫ਼ਤਾਰੀ ਦੇ ਖ਼ਦਸ਼ੇ ਦਾ ਹਵਾਲਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਅਦਾਲਤ ਨੇ ਤੁਰੰਤ ਕੋਈ ਰਾਹਤ ਦੇਣ ਦੀ ਬਜਾਏ ਰਾਜ ਸਰਕਾਰ ਤੋਂ ਵਿਸਥਾਰਪੂਰਵਕ ਜਵਾਬ ਮੰਗਿਆ ਹੈ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਅਦਾਲਤ ਨੇ ਪੁਲਿਸ ਨੂੰ ਜਾਂਚ ਦੀ ਮੌਜੂਦਾ ਸਥਿਤੀ ਅਤੇ ਹੁਣ ਤੱਕ ਕੀਤੀ ਕਾਰਵਾਈ ਦਾ ਪੂਰਾ ਵੇਰਵਾ ਅਗਲੀ ਸੁਣਵਾਈ 'ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਸੁਖਦੇਵ ਸਿੰਘ ਭੁੱਲਰ ਨੇ ਗ੍ਰਿਫ਼ਤਾਰੀ ਦੇ ਖ਼ਦਸ਼ੇ ਦਾ ਹਵਾਲਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਅਦਾਲਤ ਨੇ ਤੁਰੰਤ ਕੋਈ ਰਾਹਤ ਦੇਣ ਦੀ ਬਜਾਏ ਰਾਜ ਸਰਕਾਰ ਤੋਂ ਵਿਸਥਾਰਪੂਰਵਕ ਜਵਾਬ ਮੰਗਿਆ ਹੈ।
ਆਤਮਹੱਤਿਆ ਮਾਮਲੇ ਨਾਲ ਜੁੜੀ ਜਾਂਚ
ਇਹ ਮਾਮਲਾ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਆਤਮਹੱਤਿਆ ਦੀ ਜਾਂਚ ਨਾਲ ਸਬੰਧਤ ਹੈ। ਇਸੇ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਵੀ ਆਤਮਹੱਤਿਆ ਲਈ ਉਕਸਾਉਣ ਸਮੇਤ ਹੋਰ ਧਾਰਾਵਾਂ ਤਹਿਤ ਕਾਰਵਾਈ ਹੋ ਚੁੱਕੀ ਹੈ ਅਤੇ ਜਾਂਚ ਦੌਰਾਨ ਉਨ੍ਹਾਂ ਦੇ ਪਿਤਾ ਦਾ ਨਾਮ ਵੀ ਸਾਹਮਣੇ ਆਇਆ ਹੈ। ਹਾਈ ਕੋਰਟ ਨੇ ਕਿਹਾ ਕਿ ਸਟੇਟਸ ਰਿਪੋਰਟ ਮਿਲਣ ਤੋਂ ਬਾਅਦ ਹੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅਗਲੀ ਸੁਣਵਾਈ ਕੀਤੀ ਜਾਵੇਗੀ।