- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਬੀਤੇ ਸਮੇਂ ਦੌਰਾਨ ਪੰਜਾਬ ਕਾਂਗਰਸ ਦੀ ਸੂਬਾ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਅੰਦਰ ਚੱਲੇ ਵਿਵਾਦ ਸਮੇਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਸਾਬਕਾ ਸੂਬਾ ਪ੍ਰਧਾਨ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਸੀ। ਇਸ ਘਟਨਾਕ੍ਰਮ ਤੋਂ ਬਾਅਦ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਕਾਰਵਾਈ ਕਰਦਿਆਂ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਪਾਰਟੀ ਵਿੱਚੋਂ ਮੁਅੱਤਲੀ ਨੂੰ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਪੰਜਾਬ ਕਾਂਗਰਸ ਪ੍ਰਧਾਨ ਨੇ ਸਾਬਕਾ ਵਿਧਾਇਕ ਨਾਲ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਉਨ੍ਹਾਂ ਦੀ ਮੁਅੱਤਲੀ ਰੱਦ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਮੁੜ ਵਾਪਸੀ ਦਾ ਅਧਿਕਾਰਤ ਪੱਤਰ ਸੌਂਪਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਸਮੇਂ ਦੌਰਾਨ ਪੰਜਾਬ ਕਾਂਗਰਸ ਦੀ ਸੂਬਾ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਅੰਦਰ ਚੱਲੇ ਵਿਵਾਦ ਸਮੇਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਸਾਬਕਾ ਸੂਬਾ ਪ੍ਰਧਾਨ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਸੀ। ਇਸ ਘਟਨਾਕ੍ਰਮ ਤੋਂ ਬਾਅਦ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਕਾਰਵਾਈ ਕਰਦਿਆਂ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਇਸ ਤੋਂ ਇਲਾਵਾ, ਹਾਲ ਹੀ ਵਿੱਚ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਬਾਅਦ ਵੀ ਮਦਨ ਲਾਲ ਜਲਾਲਪੁਰ ਨੇ ਪਾਰਟੀ ਦਫ਼ਤਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਸਨ। ਪਾਰਟੀ ਅੰਦਰ ਪੈਦਾ ਹੋਈ ਇਸ ਨਾਰਾਜ਼ਗੀ ਨੂੰ ਦੂਰ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪਹਿਲਕਦਮੀ ਕੀਤੀ ਗਈ।
ਇਸੇ ਕੜੀ ਤਹਿਤ ਸੂਬਾ ਪ੍ਰਧਾਨ ਪਰਗਟ ਸਿੰਘ ਵੱਲੋਂ ਮਦਨ ਲਾਲ ਜਲਾਲਪੁਰ ਅਤੇ ਉਨ੍ਹਾਂ ਦੇ ਸਪੁੱਤਰ ਗਗਨਦੀਪ ਸਿੰਘ ਜਲਾਲਪੁਰ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਸਾਬਕਾ ਵਿਧਾਇਕ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਹੁਣ ਮੁਅੱਤਲੀ ਰੱਦ ਹੋਣ ਅਤੇ ਮੁੜ ਵਾਪਸੀ ਦਾ ਪੱਤਰ ਮਿਲਣ ਨਾਲ ਹਲਕਾ ਘਨੌਰ ਅਤੇ ਪਟਿਆਲਾ ਜ਼ਿਲ੍ਹੇ ਦੀ ਕਾਂਗਰਸ ਇਕਾਈ ਵਿੱਚ ਮੁੜ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ।