ਆਨਲਾਈਨ ਡੈਸਕ, ਚੰਡੀਗੜ੍ਹ : ਸਾਬਕਾ ਪੀਸੀਐੱਸ ਅਫ਼ਸਰ ਪ੍ਰੀਤਮ ਸਿੰਘ ਕੁੰਮੇਦਾਨ ਦਾ ਅੱਜ ਸ਼ਾਮ ਨੂੰ 100 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਿਹਤ ਦੀ ਸਮੱਸਿਆ ਹੋਣ ਤੋਂ ਬਾਅਦ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਅੱਜ ਸ਼ਾਮ ਨੂੰ ਹਸਪਤਾਲ 'ਚ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ। ਉਹ ਪੰਜਾਬ ਦੇ ਦਰਿਆਈ ਪਾਣੀਆਂ, ਇਲਾਕਿਆਂ ਅਤੇ ਪੰਜਾਬ ਦੇ ਖੋਹੇ ਗਏ ਹੱਕਾਂ ਲਈ ਉਮਰ ਭਰ ਪਹਿਰੇਦਾਰੀ ਕਰਦੇ ਰਹੇ।

Posted By: Jagjit Singh