ਗੁਰਦੁਆਰਾ ਸਾਹਿਬ ਦੀ ਦੂਜੀ ਮੰਜ਼ਿਲ ਤੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ
ਗੁਰਦੁਆਰਾ ਸਾਹਿਬ ਦੀ ਦੂਜੀ ਮੰਜ਼ਲ ਅਤੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ
Publish Date: Sun, 23 Aug 2026 05:37 PM (IST)
Updated Date: Mon, 24 Aug 2026 04:01 AM (IST)
ਫੋਟੋ ਕੈਪਸ਼ਨ : ਗੁਰੂਘਰ ਦੀ ਦੂਜੀ ਮੰਜ਼ਲ ਅਤੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਣ ਮੌਕੇ ਅਰਦਾਸ ’ਚ ਸ਼ਾਮਲ ਸੰਗਤ। 3ਪੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਇੱਥੋਂ ਦੇ ਟੀਡੀਆਈ ਸੈਕਟਰ-110 ਤੇ 111 (ਪਿੰਡ ਭਾਗੋਮਾਜਰਾ) ਸਥਿਤ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਗੁਰੂ ਘਰ ਦੀ ਦੂਜੀ ਮੰਜ਼ਿਲ ਤੇ ਲੰਗਰ ਹਾਲ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਬ੍ਰਹਮ ਗਿਆਨੀ ਬਾਬਾ ਮਨਪ੍ਰੀਤ ਸਿੰਘ ਲੁਹਾਰੀ ਵਾਲਿਆਂ ਨੇ ਅਰਦਾਸ ਉਪਰੰਤ ਰੱਖਿਆ। ਇਸ ਮੌਕੇ ਪਿੰਡ ਭਾਗੋਮਾਜਰਾ ਦੇ ਸਰਪੰਚ ਗੁਰਜੰਟ ਸਿੰਘ ਪੂਨੀਆ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਵਿੰਦਰ ਸਿੰਘ, ਖਜ਼ਾਨਚੀ ਬਲਜੀਤ ਸਿੰਘ ਅਤੇ ਗ੍ਰੰਥੀ ਬਾਬਾ ਅਵਤਾਰ ਸਿੰਘ, ਸੁਰਿੰਦਰ ਸਿੰਘ, ਕਮਲਜੀਤ ਸਿੰਘ, ਪਰਮਜੀਤ ਸਿੰਘ, ਗੁਰਨਾਮ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਪ੍ਰਤਾਪ ਸਿੰਘ ਸਮੇਤ ਵੱਡੀ ਗਿਣਤੀ ’ਚ ਇਲਾਕਾ ਵਾਸੀ ਤੇ ਸੰਗਤ ਨਤਮਸਤਕ ਹੋਈ। ਇਸ ਮੌਕੇ ਸੰਗਤ ਲਈ ਬ੍ਰੈੱਡ ਪਕੌੜਿਆਂ ਦਾ ਅਤੁੱਟ ਲੰਗਰ ਵਰਤਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਉਸਾਰੀ ਕਾਰਜ ’ਚ ਆਪਣੀ ਸ਼ਰਧਾ ਅਨੁਸਾਰ ਦਸਾਂ ਨਹੁੰਆਂ ਦੀ ਕਿਰਤ ਕਮਾਈ ’ਚੋਂ ਸੇਵਾ ਯੋਗਦਾਨ ਪਾਉਣ ਲਈ ਅੱਗੇ ਆਉਣ।