ਮੁਫ਼ਤ ਆਯੂਸ਼ ਮੈਡੀਕਲ ਕੈਂਪ ’ਚ 666 ਮਰੀਜ਼ਾਂ ਦੀ ਕੀਤੀ ਜਾਂਚ
ਮੁਫ਼ਤ ਆਯੂਸ਼ ਮੈਡੀਕਲ ਕੈਂਪ ਦਾ ਕੀਤਾ ਆਯੋਜਨ, 666 ਮਰੀਜ਼ਾਂ ਦੀ ਕੀਤੀ ਜਾਂਚ
Publish Date: Thu, 29 Jan 2026 05:57 PM (IST)
Updated Date: Thu, 29 Jan 2026 06:01 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡਾਇਰੈਕਟਰ ਆਯੁਰਵੈਦਾ ਪੰਜਾਬ ਚੰਡੀਗੜ੍ਹ ਡਾ. ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਮੁਹਾਲੀ ਡਾ. ਜੋਤੀ ਬੱਬਰ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਧਿਕਾਰੀ ਮੁਹਾਲੀ ਡਾ. ਗੁਰਦਰਸ਼ਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁਬਾਰਕਪੁਰ ਵਿਖੇ ਸ੍ਰੀ ਕ੍ਰਿਸ਼ਨਾ ਮੰਦਰ ਵਿਚ ਮੁਫ਼ਤ ਆਯੂਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ ਗਿਆ। ਮਨਵਿੰਦਰ ਰਾਣਾ ਕੌਂਸਲਰ ਮੁਬਾਰਕਪੁਰ ਵੱਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ। ਕੈਂਪ ਵਿਚ ਡਾ. ਹਰਪ੍ਰੀਤ ਸਿੰਘ, ਡਾ. ਨਵਜੋਤੀ ਪੁਰੀ ਅਤੇ ਡਾ. ਆਇਸ਼ਾ ਵੱਲੋਂ 362 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਪਵੈਦ ਸ੍ਰੀਮਤੀ ਦਿਨੇਸ਼ ਵਰਮਾ ਅਤੇ ਸ਼੍ਰੀਮਤੀ ਸੁਨੀਤਾ ਗਰਗ ਵੱਲੋਂ ਦਵਾਈ ਦਿੱਤੀ ਗਈ। ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਰੈਨੁਕਾ ਅਤੇ ਡਾ. ਭਾਵਨਾ ਜੋਸ਼ੀ ਵੱਲੋਂ 304 ਮਰੀਜ਼ਾਂ ਦੀ ਜਾਂਚ ਉਪਰੰਤ ਸ੍ਰੀਮਤੀ ਕਵਿਤਾ ਅਤੇ ਸ਼੍ਰੀਮਤੀ ਸ਼ਾਲੂ ਡਿਸਪੈਂਸਰੀਆਂ ਵੱਲੋਂ ਦਵਾਈ ਦਿੱਤੀ ਗਈ। ਡਾ. ਹਰਪ੍ਰੀਤ ਸਿੰਘ ਵੱਲੋਂ ਮਰੀਜ਼ਾਂ ਨੂੰ ਮੌਸਮ ਅਨੁਸਾਰ ਆਹਾਰ, ਵਿਹਾਰ, ਬਿਮਾਰੀਆਂ ਦੇ ਮੁਤਾਬਕ ਯੋਗਾ ਬਾਰੇ ਵੀ ਜਾਗਰੂਕ ਕੀਤਾ ਗਿਆ। ਕੈਂਪ ਵਿਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਸਿਹਤ ਸੇਵਾਵਾਂ ਦਾ ਲਾਭ ਲਿਆ।