- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਗਤੀਸ਼ੀਲਤਾ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਦੀਆਂ ਬੱਸਾਂ ਵਿੱਚ ਔਰਤਾਂ ਨੇ 2042 ਕਰੋੜ ਰੁਪਏ ਦਾ ਮੁਫ਼ਤ ਸਫ਼ਰ ਕੀਤਾ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਗਤੀਸ਼ੀਲਤਾ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਦੀਆਂ ਬੱਸਾਂ ਵਿੱਚ ਔਰਤਾਂ ਨੇ 2042 ਕਰੋੜ ਰੁਪਏ ਦਾ ਮੁਫ਼ਤ ਸਫ਼ਰ ਕੀਤਾ ਹੈ।
ਖ਼ਜ਼ਾਨੇ 'ਤੇ ਨਿਵੇਸ਼ ਅਤੇ ਰਾਹਤ ਦਾ ਅੰਕੜਾ
ਸਮਾਜਿਕ ਸੁਰੱਖਿਆ ਵਿਭਾਗ ਦੇ ਵੇਰਵਿਆਂ ਅਨੁਸਾਰ, ਇਸ ਸਕੀਮ ਤਹਿਤ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਸਫ਼ਰ ਕੀਤੇ ਜਾ ਰਹੇ ਹਨ। ਵਿੱਤੀ ਸਾਲ ਅਨੁਸਾਰ ਖ਼ਰਚੇ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:
ਵੈਸਾਖੀ ਤੋਂ ਮਿਲੇਗੀ 'ਧੀਆਂ ਦਾ ਸਤਕਾਰ' ਦੀ ਨਵੀਂ ਸੌਗਾਤ
ਸਰਕਾਰ ਨੇ ਮਹਿਲਾਵਾਂ ਦੀ ਆਰਥਿਕ ਮਦਦ ਨੂੰ ਹੋਰ ਵਧਾਉਂਦੇ ਹੋਏ 'ਧੀਆਂ ਦਾ ਸਤਕਾਰ' ਸਕੀਮ ਦਾ ਐਲਾਨ ਕੀਤਾ ਹੈ। ਇਸ ਤਹਿਤ:
ਇਹ ਇਤਿਹਾਸਕ ਸਕੀਮ ਆਉਣ ਵਾਲੀ ਵੈਸਾਖੀ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨਾਲ ਕਰੋੜਾਂ ਔਰਤਾਂ ਨੂੰ ਸਿੱਧੀ ਵਿੱਤੀ ਰਾਹਤ ਮਿਲੇਗੀ।
ਸਿਰਫ਼ ਸਫ਼ਰ ਨਹੀਂ, ਸਗੋਂ 'ਆਜ਼ਾਦੀ ਦੀ ਲਹਿਰ'
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਹੂਲਤ ਸਿਰਫ਼ ਮੁਫ਼ਤ ਸਫ਼ਰ ਤੱਕ ਸੀਮਤ ਨਹੀਂ ਹੈ, ਸਗੋਂ ਇਸ ਨੇ ਔਰਤਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕੀਤਾ ਹੈ। ਹੁਣ ਔਰਤਾਂ ਬਿਨਾਂ ਕਿਸੇ ਵਿੱਤੀ ਬੋਝ ਦੇ ਸਿੱਖਿਆ, ਸਿਹਤ ਸੇਵਾਵਾਂ ਅਤੇ ਰੋਜ਼ਗਾਰ ਦੇ ਮੌਕਿਆਂ ਤੱਕ ਪਹੁੰਚ ਕਰ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਦਰਜਾ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।