ਕੈਂਪ ਦੌਰਾਨ ਜਾਂਚ ਕਰ ਕੇ 185 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
ਸਿਹਤ ਕੈਂਪ ਵਿਚ 185 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ,
Publish Date: Tue, 10 Feb 2026 06:55 PM (IST)
Updated Date: Wed, 11 Feb 2026 04:09 AM (IST)
ਫੋਟੋ ਕੈਪਸ਼ਨ : ਡਾ. ਸੰਨੀ ਸਿੰਘ ਆਹਲੂਵਾਲੀਆ ਮਰੀਜ਼ ਦੀ ਜਾਂਚ ਕਰਦੇ ਹੋਏ। 8ਪੀ
* ਮੁਹਾਲੀ ਵਾਸੀਆਂ ਨੂੰ ਤੰਦਰੁਸਤ ਰੱਖਣਾ ਸਾਡਾ ਮਕਸਦ : ਡਾ. ਆਹਲੂਵਾਲੀਆ
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ
ਐੱਸਏਐੱਸ ਨਗਰ : ਮੁਹਾਲੀ ਦੇ ਪਿੰਡ ਸੇਖਨਮਾਜਰਾ ਵਿਚ ਮੰਗਲਵਾਰ ਨੂੰ ਦੰਦਾਂ ਅਤੇ ਸਮੁੱਚੀ ਸਿਹਤ ਸੰਭਾਲ ਸਬੰਧੀ ਇਕ ਮੁਫ਼ਤ ਸਿਹਤ ਕੈਂਪ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਲਗਾਇਆ। ਕੈਂਪ ਦੌਰਾਨ 185 ਮਰੀਜ਼ਾਂ ਦੀ ਸਿਹਤ ਜਾਂਚ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕੈਂਪ ਲਗਾਉਣ ਦਾ ਮੁੱਖ ਮਕਸਦ ਮੁਹਾਲੀ ਵਾਸੀਆਂ ਨੂੰ ਤੰਦਰੁਸਤ ਰੱਖਣਾ ਹੈ। ਉਨ੍ਹਾਂ ਕਿਹਾ ਕਿ ਇਕ ਤੰਦਰੁਸਤ ਵਿਅਕਤੀ ਹੀ ਆਪਣੇ ਜੀਵਨ ਵਿਚ ਅੱਗੇ ਵੱਧ ਸਕਦਾ ਹੈ ਅਤੇ ਆਪਣੇ ਪਰਿਵਾਰ ਨੂੰ ਤਰੱਕੀ ਵੱਲ ਲੈ ਕੇ ਜਾ ਸਕਦਾ ਹੈ। ਇਸ ਮਕਸਦ ਨੂੰ ਧਿਆਨ ਵਿਚ ਰੱਖਦੇ ਹੋਏ ਪਿਛਲੇ ਕਈ ਮਹੀਨਿਆਂ ਤੋਂ ਮੁਹਾਲੀ ਦੇ ਵੱਖ-ਵੱਖ ਪਿੰਡਾਂ ਅਤੇ ਸੈਕਟਰਾਂ ਵਿਚ ਇਹ ਸਿਹਤ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਦੰਦਾਂ ਦੀ ਪੂਰੀ ਜਾਂਚ, ਦੰਦਾਂ ਦੀ ਸਫ਼ਾਈ, ਦੰਦ ਕੱਢਣਾ, ਦੰਦਾਂ ਦੀ ਫਿੱਲਿੰਗ, ਸ਼ੂਗਰ ਜਾਂਚ, ਬਲੱਡ ਪ੍ਰੈਸ਼ਰ ਜਾਂਚ, ਅੱਖਾਂ ਦੀ ਜਾਂਚ ਅਤੇ ਔਰਤਾਂ ਦੀਆਂ ਬਿਮਾਰੀਆਂ ਦੀ ਜਾਂਚ ਸਮੇਤ ਹੋਰ ਕਈ ਆਮ ਅਤੇ ਗੰਭੀਰ ਬਿਮਾਰੀਆਂ ਦੀ ਜਾਂਚ ਕੀਤੀ ਗਈ। ਮਾਹਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਸੁਝਾਅ ਦੇ ਨਾਲ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਇਸ ਮੌਕੇ ਪਿੰਡ ਸੇਖਨਮਾਜਰਾ ਦੇ ਪੰਚ ਕੁਲਦੀਪ ਸਿੰਘ ਸਮੇਤ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਕੈਂਪ ਦੇ ਸਫ਼ਲ ਆਯੋਜਨ ਲਈ ਵਿਸ਼ੇਸ਼ ਧੰਨਵਾਦ ਕੀਤਾ।