- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਨ ਨੇ ਡਾਕੂਮੈਂਟਰੀ ਦੇ ਕੁਝ ਵੀਡੀਓ ਕਲਿੱਪ ਵੀ ਸਾਂਝੇ ਕੀਤੇ ਹਨ। ਇਨ੍ਹਾਂ ਵਿੱਚ ਉਨ੍ਹਾਂ ਦੇ ਪਿੰਡ ਸਤੌਜ ਤੋਂ ਸੰਸਦ ਤੱਕ ਦੇ ਸਫ਼ਰ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੀਤੇ ਗਏ ਕੰਮਾਂ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਡਾਕੂਮੈਂਟਰੀ ਸੱਤ ਭਾਸ਼ਾਵਾਂ ਵਿੱਚ ਤਿਆਰ ਕੀਤੀ ਗਈ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਜੀਵਨ ਅਤੇ ਸਿਆਸੀ ਸਫ਼ਰ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ‘ਸਤੌਜ ਤੋਂ ਸੰਸਦ ਤੱਕ’ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ‘ਐਕਸ’ ’ਤੇ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਲੋਕਾਂ ਨੂੰ ਇਹ ਵਿਸ਼ੇਸ਼ ਪ੍ਰੋਗਰਾਮ 30 ਅਗਸਤ ਨੂੰ ਸ਼ਾਮ 7 ਵਜੇ ਡਿਸਕਵਰੀ ਚੈਨਲ ’ਤੇ ਦੇਖਣ ਦੀ ਅਪੀਲ ਕੀਤੀ ਹੈ।
ਮਾਨ ਨੇ ਡਾਕੂਮੈਂਟਰੀ ਦੇ ਕੁਝ ਵੀਡੀਓ ਕਲਿੱਪ ਵੀ ਸਾਂਝੇ ਕੀਤੇ ਹਨ। ਇਨ੍ਹਾਂ ਵਿੱਚ ਉਨ੍ਹਾਂ ਦੇ ਪਿੰਡ ਸਤੌਜ ਤੋਂ ਸੰਸਦ ਤੱਕ ਦੇ ਸਫ਼ਰ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੀਤੇ ਗਏ ਕੰਮਾਂ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਡਾਕੂਮੈਂਟਰੀ ਸੱਤ ਭਾਸ਼ਾਵਾਂ ਵਿੱਚ ਤਿਆਰ ਕੀਤੀ ਗਈ ਹੈ।
ਕਮੇਡੀ ਤੋਂ ਸਿਆਸਤ ਤੱਕ ਦਾ ਸਫ਼ਰ
ਭਗਵੰਤ ਮਾਨ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਕਮੇਡੀ ਕਲਾਕਾਰ ਵਜੋਂ ਸਰਗਰਮ ਸਨ। ਉਨ੍ਹਾਂ ਨੇ ਵੱਖ-ਵੱਖ ਟੀਵੀ ਚੈਨਲਾਂ ’ਤੇ ਕਮੇਡੀ ਸ਼ੋਅ ਕੀਤੇ ਅਤੇ ਕਈ ਕੈਸਟਾਂ ਵੀ ਜਾਰੀ ਕੀਤੀਆਂ। ਇਸ ਤੋਂ ਇਲਾਵਾ ਉਹ ਕੁਝ ਫ਼ਿਲਮਾਂ ਵਿੱਚ ਵੀ ਕੰਮ ਕਰ ਚੁੱਕੇ ਹਨ।
ਬਾਦਲ ’ਤੇ ਵੀ ਬਣੀ ਸੀ ਡਾਕੂਮੈਂਟਰੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਵੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਤਿਆਰ ਕੀਤੀ ਗਈ ਸੀ। ਹੁਣ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਜੀਵਨ ’ਤੇ ਬਣੀ ਇਹ ਡਾਕੂਮੈਂਟਰੀ ਸਾਹਮਣੇ ਆ ਰਹੀ ਹੈ।