ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਪੇਸ਼ ਕੀਤਾ ਗਿਆ ਗਾਰਡ ਆਫ ਆਨਰ

ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ : ਪੰਜਾਬ ਸਰਕਾਰ 'ਚ ਕੈਬਿਨਟ ਮੰਤਰੀ ਬਣਨ ਮਗਰੋਂ ਅਨਮੋਲ ਗਗਨ ਮਾਨ ਵੱਲੋਂ ਜ਼ਿਲ੍ਹਾ ਪਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਨਾਂ੍ਹ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।

ਅਨਮੋਲ ਗਗਨ ਮਾਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਇਨਵੈਸਟਮੈਂਟ ਪ੍ਰਮੋਸ਼ਨ, ਲੇਬਰ, ਸ਼ਿਕਾਇਤਾਂ ਦਾ ਨਿਵਾਰਣ ਵਿਭਾਗਾਂ ਦੇ ਮੰਤਰੀ ਵਲੋਂ ਉਚੇਚੇ ਤੌਰ 'ਤੇ ਕੈਬਨਿਟ ਮੰਤਰੀ ਬਣਨ ਪਿੱਛੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨਾਂ੍ਹ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਗੈਰ ਰਸਮੀ ਗੱਲਬਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਜ਼ਿਲ੍ਹੇ 'ਚ ਚਲ ਰਹੇ ਵਿਕਾਸ ਪੋ੍ਜੈਕਟਾਂ ਦੀ ਜਾਣਕਾਰੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਵਿਵੇਕਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐੱਸ. ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਐੱਸਡੀਐੱਮ ਮੁਹਾਲੀ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਤਰਸੇਮ ਚੰਦ ਸਮੇਤ ਵੱਖ -ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।