ਪੰਜਾਬੀਆਂ ਦੇ ਸਨਮਾਨ ਨੂੰ ਲੈ ਕੇ ਸਿਆਸਤ ਭਖੀ, ਦੀਪਕ ਬਾਲੀ ਨੇ ਗਾਂਧੀ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਡਾ ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਟਿੱਪਣੀਆਂ ਨਾਲ ਪੰਜਾਬੀਆਂ ਅਤੇ ਰਾਜ ਭਰ ਦੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ।
Publish Date: Tue, 25 Aug 2026 09:36 AM (IST)
Updated Date: Tue, 25 Aug 2026 09:37 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਡਾ ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਟਿੱਪਣੀਆਂ ਨਾਲ ਪੰਜਾਬੀਆਂ ਅਤੇ ਰਾਜ ਭਰ ਦੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ।
ਬਾਲੀ ਨੇ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਅਤੇ ਹਮੇਸ਼ਾ ਆਪਣੀ ਅਮੀਰ ਵਿਭਿੰਨਤਾ ਲਈ ਜਾਣਿਆ ਜਾਂਦਾ ਰਿਹਾ ਹੈ, ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ ਅਤੇ ਇੱਕ ਦੂਜੇ ਦੇ ਵਿਸ਼ਵਾਸ ਤੇ ਪਰੰਪਰਾਵਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਆਪਸੀ ਭਾਈਚਾਰੇ ਅਤੇ ਧਾਰਮਿਕ ਸੰਦਭਾਵਨਾ ਵਿੱਚ ਸਮਾਇਆ ਹੋਇਆ ਹੈ, ਅਤੇ ਕਿਸੇ ਨੂੰ ਵੀ ਕਰੋੜਾਂ ਲੋਕਾਂ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਕੋਈ ਹੱਕ ਨਹੀਂ ਹੈ।
ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਪ੍ਰੋਗਰਾਮਾਂ ਨੂੰ ਗਾਂਧੀ ਵੱਲੋਂ ਧਾਰਮਿਕ ਅਡੰਬਰ ਕਰਾਰ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਬਾਲੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਪੰਜਾਬ ਦੇ ਮਹਾਨ ਰੂਹਾਨੀ ਅਤੇ ਸੱਭਿਆਚਾਰਕ ਵਿਰਸੇ ਦੇ ਸਨਮਾਨ ਵਿੱਚ ਅਤੇ ਧਾਰਮਿਕ ਸ਼ਖਸੀਅਤਾਂ ਦੇ ਮਹਾਨ ਵਿਚਾਰਾਂ ਤੇ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਉਲੀਕੇ ਜਾਂਦੇ ਹਨ।