- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੰਤਰਰਾਸ਼ਟਰੀ ਪੱਧਰ 'ਤੇ ਫ਼ਰਾਰ ਚੱਲ ਰਹੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਇੰਡੋਨੇਸ਼ੀਆ ਦੇ ਜਕਾਰਤਾ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਉਣ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕੀਤੀ ਗਈ ਇਹ ਕਾਰਵਾਈ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਪੁਲਿਸ ਦੀ ਅਹਿਮ ਪ੍ਰਾਪਤੀ ਮੰਨੀ ਜਾ ਰਹੀ ਹੈ। ਲੰਬੇ ਸਮੇਂ ਤੋਂ ਫ਼ਰਾਰ ਚੱਲ ਰਿਹਾ ਦੋਸ਼ੀ ਹੁਣ ਪੁਲਿਸ ਦੀ ਗ੍ਰਿਫ਼ਤ ’ਚ ਹੈ।

ਰੋਹਿਤ ਕੁਮਾਰ, ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੰਤਰਰਾਸ਼ਟਰੀ ਪੱਧਰ 'ਤੇ ਫ਼ਰਾਰ ਚੱਲ ਰਹੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਇੰਡੋਨੇਸ਼ੀਆ ਦੇ ਜਕਾਰਤਾ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਉਣ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕੀਤੀ ਗਈ ਇਹ ਕਾਰਵਾਈ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਪੁਲਿਸ ਦੀ ਅਹਿਮ ਪ੍ਰਾਪਤੀ ਮੰਨੀ ਜਾ ਰਹੀ ਹੈ। ਲੰਬੇ ਸਮੇਂ ਤੋਂ ਫ਼ਰਾਰ ਚੱਲ ਰਿਹਾ ਦੋਸ਼ੀ ਹੁਣ ਪੁਲਿਸ ਦੀ ਗ੍ਰਿਫ਼ਤ ’ਚ ਹੈ।
ਪੁਲਿਸ ਅਨੁਸਾਰ, ਜੋਬਨ ਬਿੱਲਾ ਪੰਜਾਬ ’ਚ ਦਰਜ ਚਾਰ ਕਤਲ ਦੇ ਮਾਮਲਿਆਂ ਸਮੇਤ ਕਤਲ ਦੀ ਕੋਸ਼ਿਸ਼, NDPS ਐਕਟ ਅਤੇ ਆਰਮਜ਼ ਐਕਟ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਉਹ ਲਗਾਤਾਰ ਵੱਖ-ਵੱਖ ਦੇਸ਼ਾਂ ’ਚ ਆਪਣੇ ਟਿਕਾਣੇ ਬਦਲ ਰਿਹਾ ਸੀ। ਪੰਜਾਬ ਪੁਲਿਸ ਲੰਬੇ ਸਮੇਂ ਤੋਂ ਉਸਦੀ ਭਾਲ ਵਿੱਚ ਜੁਟੀ ਹੋਈ ਸੀ।
ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਅਤੇ ਡਿਪੋਰਟੇਸ਼ਨ 'ਆਪ੍ਰੇਸ਼ਨ ਨੋਮੈਡ ਹੰਟ' (Operation Nomad Hunt) ਤਹਿਤ ਸੰਭਵ ਹੋ ਸਕੀ। ਲਗਪਗ ਛੇ ਮਹੀਨੇ ਤੱਕ ਚੱਲੇ ਇਸ ਮੁਹਿੰਮ ’ਚ ਖੁਫੀਆ ਸੂਚਨਾਵਾਂ ਦੇ ਆਧਾਰ 'ਤੇ ਉਸ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖੀ ਗਈ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਸਥਾਪਤ ਕਰਕੇ ਉਸ ਦੇ ਟਿਕਾਣੇ ਦੀ ਪੁਸ਼ਟੀ ਕੀਤੀ ਗਈ, ਜਿਸ ਤੋਂ ਬਾਅਦ ਇੰਡੋਨੇਸ਼ੀਆ ਦੇ ਜਕਾਰਤਾ ਤੋਂ ਉਸਨੂੰ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ।
ਅਧਿਕਾਰੀਆਂ ਅਨੁਸਾਰ ਹੁਣ ਦੋਸ਼ੀ ਤੋਂ ਪੁੱਛਗਿੱਛ ਕਰਕੇ ਉਸ ਦੇ ਅਪਰਾਧਿਕ ਨੈੱਟਵਰਕ, ਵਿਦੇਸ਼ ’ਚ ਉਸਦੇ ਸੰਪਰਕਾਂ ਅਤੇ ਪੰਜਾਬ ’ਚ ਸਰਗਰਮ ਗਿਰੋਹਾਂ ਨਾਲ ਜੁੜੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਇਹ ਵੀ ਪਤਾ ਲਗਾਵੇਗੀ ਕਿ ਫ਼ਰਾਰੀ ਦੌਰਾਨ ਉਸਨੂੰ ਕਿਸ ਤਰ੍ਹਾਂ ਦੀ ਮਦਦ ਮਿਲ ਰਹੀ ਸੀ ਅਤੇ ਉਹ ਵਿਦੇਸ਼ ਵਿੱਚ ਰਹਿੰਦਿਆਂ ਆਪਣੇ ਨੈੱਟਵਰਕ ਦਾ ਸੰਚਾਲਨ ਕਿਵੇਂ ਕਰ ਰਿਹਾ ਸੀ।
ਪੰਜਾਬ ਪੁਲਿਸ ਨੇ ਕਿਹਾ ਕਿ ਰਾਜ ’ਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗਾ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਤੋਂ ਬਚਣ ਲਈ ਵਿਦੇਸ਼ ਭੱਜਣ ਵਾਲੇ ਅਪਰਾਧੀਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਦੇ ਸਹਿਯੋਗ ਨਾਲ ਅਜਿਹੇ ਫ਼ਰਾਰ ਦੋਸ਼ੀਆਂ ਨੂੰ ਭਾਰਤ ਲਿਆ ਕੇ ਨਿਆਂ ਦੇ ਕਟਹਿਰੇ ਤੱਕ ਪਹੁੰਚਾਇਆ ਜਾਵੇਗਾ।
ਪੰਜਾਬ ਪੁਲਿਸ ਪਿਛਲੇ ਕੁਝ ਸਮੇਂ ਤੋਂ ਵਿਦੇਸ਼ਾਂ ’ਚ ਲੁਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ 'ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕਈ ਲੋੜੀਂਦੇ ਦੋਸ਼ੀਆਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਚੁੱਕਾ ਹੈ। ਇਸੇ ਲੜੀ ਤਹਿਤ ਜੋਬਨ ਬਿੱਲਾ ਦੀ ਡਿਪੋਰਟੇਸ਼ਨ ਨੂੰ ਸੰਗਠਿਤ ਅਪਰਾਧ ਖ਼ਿਲਾਫ਼ ਚਲਾਏ ਜਾ ਰਹੇ ਮੁਹਿੰਮ ਦੀ ਇੱਕ ਹੋਰ ਅਹਿਮ ਸਫ਼ਲਤਾ ਮੰਨਿਆ ਜਾ ਰਿਹਾ ਹੈ।