- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਕਰਯੋਗ ਹੈ ਕਿ ਗੜ੍ਹੀ ਨੂੰ ਵੀਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਚਮਕੌਰ ਸਾਹਿਬ ਦੀ ਰਾਖਵੀਂ ਸੀਟ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਅਹੁਦੇ ਤੋਂ ਅਸਤੀਫ਼ੇ ਨੂੰ ਵੀ ਉਨ੍ਹਾਂ ਦੀ ਸਿਆਸੀ ਸਰਗਰਮੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੁਪਹਿਰ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਸਤੀਫ਼ਾ ਦੇਣ ਦੀ ਜਾਣਕਾਰੀ ਦਿੱਤੀ। ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਨੇ 26 ਅਗਸਤ ਨੂੰ ਦੁਪਹਿਰ ਬਾਅਦ ਹੀ ਆਪਣਾ ਅਸਤੀਫ਼ਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤਾ ਸੀ।