ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੱਤਕਾ ਮੁਕਾਬਲੇ 14 ਨੂੰ
ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੱਤਕਾ ਮੁਕਾਬਲੇ 14 ਨੂੰ
Publish Date: Sat, 04 Apr 2026 07:15 PM (IST)
Updated Date: Sun, 05 Apr 2026 04:08 AM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜ਼ਿਲ੍ਹਾ ਗੱਤਕਾ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ 14 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਖ਼ਾਲਸਾ ਸਾਜना ਦਿਵਸ ਨੂੰ ਸਮਰਪਿਤ ਨੈਸ਼ਨਲ ਗੱਤਕਾ ਮੁਕਾਬਲਾ ਕਰवाਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਜਨ. ਸਕੱਤਰ ਦਵਿੰਦਰ ਸਿੰਘ ਜੁਗਨੀ ਤੇ ਪ੍ਰਬੰਧਕ ਸਕੱਤਰ ਜਗਤਾਰ ਸਿੰਘ ਜੱਗੀ ਨੇ ਦੱਸਿਆ ਕਿ ਇਸ ਸਬੰਧੀ 14 ਅਪ੍ਰੈਲ ਨੂੰ ਦੁਪਹਿਰ 2 ਵਜੇ ਤੋਂ ਗੁਰਦੁਆਰਾ ਸਾਚਾ ਧੰਨ ਸਾਹਿਬ 3-ਬੀ-1 ਮੁਹਾਲੀ ਤੋਂ ਗੁਰਦੁਆਰਾ ਅੰਬ ਸਾਹਿਬ ਫੇਜ਼-8 ਮੁਹਾਲੀ ਤੱਕ ਖ਼ਾਲਸਾ ਜਾਹੋ-ਜਲਾਲ ਦਾ ਪ੍ਰਤੀਕ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪੱਧਰ ’ਤੇ ਇਸ ਵਿਰਸਾ ਸੰਭਾਲ ਗੱਤਕਾ ਮੁਕਾਬਲੇ ’ਚ ਪੰਜਾਬ, ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਉੱਤਰਾਖੰਡ ਤੋਂ ਟੀਮਾਂ ਹਿੱਸਾ ਲੈਣਗੀਆਂ। ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਦੇ ਨਾਲ ਨਕਦ ਇਨਾਮ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਵੀ ਰਾਸ਼ੀ ਤੇ ਸਨਮਾਨ ਚਿੰਨ੍ਹ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੱਤਕਾ ਫੈੱਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਤੇ ਜਨ. ਸਕੱਤਰ ਬਲਜਿੰਦਰ ਸਿੰਘ ਤੂਰ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਇਸ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਦੀ ਤਿਆਰੀ ਸਬੰਧੀ ਬੈਠਕ ਕੀਤੀ ਗਈ ਤੇ ਮੈਂਬਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਬੈਠਕ ’ਚ ਕੁਲਦੀਪ ਸਿੰਘ ਬਾਕਰਪੁਰ, ਸਰਬਜੀਤ ਸਿੰਘ ਸੈਣੀ, ਬਲਵਿੰਦਰ ਸਿੰਘ ਭਾਊ, ਰਣਜੀਤ ਸਿੰਘ, ਸੁਰਿੰਦਰ ਸਿੰਘ ਬਿੰਨੀ, ਗੁਰਿੰਦਰ ਸਿੰਘ ਲੰਗੜ, ਪਰਮਿੰਦਰ ਸਿੰਘ ਭਿੰਦਾ ਚੁੰਨੀ, ਦਰਸ਼ਨ ਸਿੰਘ ਦਰਸ਼ੀ, ਵਿਕਰਮਪ੍ਰੀਤ ਸਿੰਘ ਵਿੱਕੀ, ਹਰਮਨਜੋਤ ਸਿੰਘ ਜੰਡਪੁਰ, ਗਗਨਦੀਪ ਸਿੰਘ, ਰਾਜਵੀਰ ਸਿੰਘ, ਗੁਰਵਿੰਦਰ ਸਿੰਘ ਬਿੱਟੀ ਸੋਹਲ ਤੇ ਹੋਰ ਮੈਂਬਰ ਹਾਜ਼ਰ ਸਨ।