- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਥੇ ਜਾਰੀ ਬਿਆਨ ਵਿੱਚ ਛੋਟੇਪੁਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ 'ਤੇ ਖਾਲੜਾ ਕਤਲ ਕੇਸ ਦੇ ਦੋਸ਼ੀਆਂ ਦੀ ਪੈਰਵੀ ਕਰਨ ਵਾਲੇ ਵਕੀਲ ਨੂੰ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨਾ ਸ਼ਹੀਦਾਂ ਦਾ ਨਿਰਾਦਰ ਹੈ।

ਚੰਡੀਗੜ੍ਹ, ਪੰਜਾਬੀ ਜਾਗਰਣ ਬਿਊਰੋ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਕੋਰ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਜਦੋਂ ਸਿੱਖ ਪੰਥ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ, ਉਸੇ ਸਮੇਂ ਉਨ੍ਹਾਂ ਦੇ ਕਾਤਲਾਂ ਦੀ ਪੈਰਵੀ ਕਰਨ ਵਾਲੇ ਵਕੀਲ ਨੂੰ ਪੰਥ ਦੀਆਂ ਅਹਿਮ ਸੰਸਥਾਵਾਂ ਵਿੱਚ ਉੱਚਾ ਅਹੁਦਾ ਦੇਣਾ ਕਤਈ ਮਨਜ਼ੂਰ ਨਹੀਂ।
ਇੱਥੇ ਜਾਰੀ ਬਿਆਨ ਵਿੱਚ ਛੋਟੇਪੁਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ 'ਤੇ ਖਾਲੜਾ ਕਤਲ ਕੇਸ ਦੇ ਦੋਸ਼ੀਆਂ ਦੀ ਪੈਰਵੀ ਕਰਨ ਵਾਲੇ ਵਕੀਲ ਨੂੰ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨਾ ਸ਼ਹੀਦਾਂ ਦਾ ਨਿਰਾਦਰ ਹੈ।
ਉਨ੍ਹਾਂ ਕਿਹਾ ਕਿ ਜੋ ਲੋਕ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ਦਿਖਾਉਣ ਦੀ ਗੱਲ ਕਰਦੇ ਹਨ, ਉਹੀ ਸ਼ਹੀਦਾਂ ਦੇ ਕਾਤਲਾਂ ਦੀ ਪੈਰਵੀ ਕਰਨ ਵਾਲਿਆਂ ਨੂੰ ਸਿੱਖ ਪੰਥ ਦੇ ਉੱਚੇ ਅਹੁਦਿਆਂ 'ਤੇ ਬਿਠਾ ਰਹੇ ਹਨ, ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਜਥੇਦਾਰ ਗੜਗੱਜ ਨੂੰ ਅਪੀਲ ਕੀਤੀ ਕਿ ਜੇਕਰ ਸ਼ਹੀਦਾਂ ਪ੍ਰਤੀ ਕੀਤੀ ਅਰਦਾਸ ਨੂੰ ਸੱਚੇ ਅਰਥਾਂ ਵਿੱਚ ਸਫਲ ਬਣਾਉਣਾ ਹੈ ਤਾਂ ਜਿਨ੍ਹਾਂ ਲੋਕਾਂ 'ਤੇ ਸ਼ਹੀਦਾਂ ਦੇ ਕਾਤਲਾਂ ਨੂੰ ਬਚਾਉਣ ਦੇ ਦੋਸ਼ ਹਨ, ਉਨ੍ਹਾਂ ਨੂੰ ਅਜਿਹੇ ਅਹੁਦਿਆਂ ਤੋਂ ਹਟਾਉਣ ਲਈ ਕਦਮ ਚੁੱਕੇ ਜਾਣ। ਛੋਟੇਪੁਰ ਨੇ ਇਹ ਵੀ ਦੋਸ਼ ਲਾਇਆ ਕਿ ਟਰੁਥ ਕਮਿਸ਼ਨ ਦੀ ਗੱਲ ਕਰਨ ਵਾਲਿਆਂ ਨੇ ਸਰਕਾਰ ਬਣਨ ਤੋਂ ਬਾਅਦ ਸਿੱਖ ਨੌਜਵਾਨਾਂ ਦੇ ਕਥਿਤ ਕਾਤਲਾਂ ਨੂੰ ਉੱਚੇ ਅਹੁਦਿਆਂ 'ਤੇ ਨਿਯੁਕਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਟਿਕਟਾਂ ਵੀ ਦਿੱਤੀਆਂ।