ਸ਼ੈਮਰਾਕ ਸਕੂਲ ’ਚ ‘ਗੁੱਡ ਲੱਕ ਪਾਰਟੀ’ ਕਰਵਾਈ
ਸ਼ੈਮਰਾਕ ਸਕੂਲ ਵਿਚ 'ਗੁੱਡ ਲੱਕ ਪਾਰਟੀ' ਆਯੋਜਿਤ
Publish Date: Mon, 02 Feb 2026 08:49 PM (IST)
Updated Date: Mon, 02 Feb 2026 08:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਵਿਖੇ ਬੀਤੇ ਦਿਨੀਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਅਕਾਦਮਿਕ ਸਫ਼ਰ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰਾਂ ਦੇ ਸਨਮਾਨ ਵਿਚ ਉਲੀਕਿਆ ਇਹ ਪ੍ਰੋਗਰਾਮ ਬਹੁਤ ਹੀ ਉਤਸ਼ਾਹਪੂਰਵਕ ਰਿਹਾ, ਜੋ ਕਿ ਯਾਦਾਂ ਅਤੇ ਭਵਿੱਖ ਦੀਆਂ ਉਮੀਦਾਂ ਦਾ ਇਕ ਖ਼ੂਬਸੂਰਤ ਸੁਮੇਲ ਹੋ ਨਿਬੜਿਆ। ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਬਹੁਤ ਹੀ ਸੁਚੱਜੇ ਢੰਗ ਨਾਲ ਉਲੀਕਿਆ ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਸਕੂਲੀ ਸਫ਼ਰ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਵਿਚ ਆਏ ਨਿਖਾਰ ਨੂੰ ਸਮਰਪਿਤ ਰਿਹਾ। ਸਕੂਲ ਕੈਂਪਸ ਪੁਰਾਣੀਆਂ ਯਾਦਾਂ, ਸ਼ੁਕਰਗੁਜ਼ਾਰੀ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਸੁਰਿੰਦਰ ਪਾਲ ਸਿੰਘ ਅਤੇ ਡਾ. ਪੰਜਰਥ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਦੇ ਚੇਅਰਮੈਨ ਏਐੱਸ ਬਾਜਵਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਨਾ ਸਿਰਫ਼ ਅਕਾਦਮਿਕ ਸਿੱਖਿਆ ਦਿੱਤੀ ਹੈ, ਸਗੋਂ ਉਨ੍ਹਾਂ ਨੂੰ ਚੰਗੇ ਇਨਸਾਨ ਬਣਨ ਦੇ ਰਾਹ ’ਤੇ ਵੀ ਪਾਇਆ ਹੈ। ਉਹ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹਨ, ਜਦਕਿ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਕਿਹਾ ਕਿ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਇਹ ਬੈਚ ਹਮੇਸ਼ਾ ਸਾਡੀਆਂ ਯਾਦਾਂ ਵਿਚ ਰਹੇਗਾ।