- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੌਂਧ ਨੇ ਦੱਸਿਆ ਕਿ ਵਿੱਤੀ ਵਰ੍ਹੇ 2026-27 ਦੌਰਾਨ ਪੀਐੱਸਪੀਸੀਐੱਲ ਆਪਣੇ ‘ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ’ਚ 2,500 ਸਿਖਿਆਰਥੀਆਂ ਨੂੰ ਹੁਨਰ ਨਿਖਾਰਨ ਦਾ ਮੌਕਾ ਦੇਵੇਗਾ। ਉਨ੍ਹਾਂ ਕਿਹਾ ਕਿ ਕਲਰਕਾਂ ਦੀ ਭਰਤੀ ਨਾਲ ਪੀਐੱਸਪੀਸੀਐੱਲ ਦੇ ਪ੍ਰਸ਼ਾਸਕੀ ਕੰਮਕਾਜ ਤੇ ਖਪਤਕਾਰ ਸੇਵਾਵਾਂ ਨੂੰ ਮਜ਼ਬੂਤੀ ਮਿਲੇਗੀ, ਜਦਕਿ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਬਿਜਲੀ ਖੇਤਰ ਲਈ ਹੁਨਰਮੰਦ ਤਕਨੀਕੀ ਅਮਲਾ ਤਿਆਰ ਕਰੇਗਾ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਭਰਤੀ ਤੇ ਹੁਨਰ ਵਿਕਾਸ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦਾ ਮੁੱਖ ਮਕਸਦ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ।