ਚੰਡੀਗੜ੍ਹ : 15ਵੀਂ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਮੰਗਲਵਾਰ ਨੂੰ ਰੌਲੇ-ਰੱਪੇ, ਹੰਗਾਮੇ, ਨਾਅਰੇਬਾਜ਼ੀ ਤੇ ਵਾਕਆਊਟ ਨਾਲ ਹੋਈ ਪਰ ਪੰਜਾਬ ਸਰਕਾਰ ਪਾਣੀਆਂ ਦੇ ਮੁੱਦੇ 'ਤੇ ਗੰਭੀਰ ਨਜ਼ਰ ਆਈ। ਰਾਜਪਾਲ ਵੀਪੀ ਸਿੰਘ ਬਦਨੌਰ ਨੇ ਸਰਕਾਰ ਦਾ ਭਾਸ਼ਣ ਪੜ੍ਹਦਿਆਂ ਦਰਿਆਈ ਪਾਣੀ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦੋ ਤਿਹਾਈ ਹਿੱਸਾ ਡਾਰਕ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ, ਇਸ ਲਈ ਕੇਂਦਰ ਸਰਕਾਰ ਪੰਜਾਬ ਨੂੰ ਮਾਰੂਥਲ ਬਚਾਉਣ ਤੋਂ ਰੋਕਣ ਲਈ ਪਾਣੀ ਬਾਰੇ ਉਚਿਤ ਬਿਓਰਾ ਤਿਆਰ ਕਰੇ। ਉਨ੍ਹਾਂ ਕਿਹਾ ਕਿ ਆਉਂਦੇ ਤਿੰਨ ਸਾਲਾਂ 'ਚ 1977 ਕਰੋੜ ਰੁਪਏ ਦੀ ਲਾਗਤ ਨਾਲ ਰਾਜਸਥਾਨ ਫੀਡਰ ਤੇ ਸਰਹਿੰਦ ਫੀਡਰ ਦੀ ਰੀ ਲਾਈਨਿੰਗ ਦੇ ਪ੍ਾਜੈਕਟ ਮੁਕੰਮਲ ਕੀਤੇ ਜਾਣਗੇ।

ਬਦਨੌਰ ਨੇ ਕਿਹਾ ਕਿ ਧਾਰਮਿਕ ਬੇਅਦਬੀ ਦੇ ਕੇਸ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ 70 ਸਾਲ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਨੂੰ ਫ਼ਲ ਪਿਆ ਹੈ ਅਤੇ ਸਰਕਾਰ ਲਾਂਘੇ ਨੂੰ 12 ਨਵੰਬਰ ਨੂੰ ਆਉਣ ਵਾਲੇ ਗੁਰਪੂਰਬ ਤਕ ਚਾਲੂ ਕਰਨ ਵਿਚ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੀਂ ਜਨਮ ਸ਼ਤਾਬਦੀ 'ਤੇ ਸੁਲਤਾਨਪੁਰ ਲੋਧੀ ਵਿਖੇ ਬੇਬੇ ਨਾਨਕੀ ਗਰਲਜ਼ ਕਾਲਜ ਸਥਾਪਤ ਕੀਤਾ ਜਾਵੇਗਾ।

ਸਰਕਾਰ ਦੀਆਂ ਪ੍ਾਪਤੀਆਂ ਦਾ ਜ਼ਿਕਰ ਕਰਦਿਆ ਬਦਨੌਰ ਨੇ ਕਿਹਾ ਕਿ ਦੋ ਸਾਲਾਂ ਦੌਰਾਨ ਏ ਸ਼੍ੇਣੀ ਦੇ ਦਸ ਗੈਂਗਸਟਰਾਂ ਸਮੇਤ 1414 ਗੈਂਗਸਟਰਾਂ, 101 ਅੱਤਵਾਦੀਆਂ, 22 ਵਿਦੇਸ਼ੀ ਸਮੱਗਲਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਨਸ਼ੇ ਦੇ 21049 ਮਾਮਲਿਆਂ ਵਿਚ 25092 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਗਿਆ। 556 ਕਿੱਲੋ ਹੈਰੋਇਨ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲੰਬਿਤ ਸ਼ਾਹਪੁਰ ਕੰਢੀ ਡੈਮ ਪ੍ਾਜੈਕਟ ਦੇ ਨਿਰਮਾਣ ਦੇ ਮੁੱਦੇ ਨੂੰ ਨਿਪਟਾਉਣ ਵਿਚ ਸਫ਼ਲਤਾ ਹਾਸਲ ਕੀਤਾ ਹੈ ਤੇ 2715.70 ਕਰੋੜ ਰੁਪਏ ਦੇ ਨਿਵੇਸ਼ ਨਾਲ ਤਿੰਨ ਸਾਲਾਂ ਵਿਚ ਇਸ ਪ੍ਾਜੈਕਟ ਦੇ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ 31 ਮਾਰਚ 2017 ਵਿਚ 13039 ਕਰੋੜ ਰੁਪਏ ਦੀ ਬਕਾਇਆ ਦੇਣਦਾਰੀ ਛੱਡ ਕੇ ਗਈ ਤੇ ਪੰਜਾਬ 2016-17 ਵਿਚ ਪ੍ਤੀ ਜੀਅ ਆਮਦਨ ਦਸਵੇਂ ਸਥਾਨ 'ਤੇ ਚਲਾ ਗਿਆ। ਉਨ੍ਹਾਂ ਕਿਹਾ ਕਿ 298 ਨਿਵੇਸ਼ਕਾਂ ਨਾਲ ਇਕਰਾਰਨਾਮੇ ਕੀਤੇ ਗਏ ਹਨ ਜਿਸ ਨਾਲ 51339 ਕਰੋੜ ਰੁਪਏ ਦਾ ਨਿਵੇਸ਼ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਕੁਰਕੀ ਖ਼ਤਮ ਤੇ ਫ਼ਸਲ ਦੀ ਪੂਰੀ ਰਕਮ ਯੋਜਨਾ ਤਹਿਤ 5.83 ਲੱਖ ਛੋਟੇ ਤੇ ਹਾਸ਼ੀਆਗ੍ਸਤ ਕਿਸਾਨਾਂ ਨੂੰ 4736 ਕਰੋੜ ਰੁਪਏ ਦੀ ਕਰਜ਼ਾ ਰਾਹਤ ਮੁਹੱਈਆ ਕਰਵਾਈ ਗਈ ਹੈ।

ਬਦਨੌਰ ਨੇ ਕਿਹਾ ਕਿ ਸਰਕਾਰ 12921 ਸਕੂਲਾਂ ਵਿਚ ਪ੍ਰੀ ਪ੍ਾਇਮਰੀ ਕਲਾਸਾਂ ਸ਼ੁਰੂ ਕਰਨ ਵਿਚ ਮੋਢੀ ਰਹੀ ਹੈ ਜਿਨ੍ਹਾਂ ਵਿਚ 1.73 ਲੱਖ ਬੱਚਿਆਂ ਨੇ ਦਾਖ਼ਲਾ ਲਿਆ ਹੈ। ਰਾਜਪਾਲ ਨੇ ਕਿਹਾ ਕਿ ਮਈ 2020 ਤਕ ਸੂਬੇ ਦੀਆਂ 31 ਹਜ਼ਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਦੋ ਪੜਾਵਾਂ ਵਿਚ ਕੀਤੀ ਜਾਵੇਗੀ ਜਿਸ 'ਤੇ ਤਿੰਨ ਹਜ਼ਾਰ ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ। ਰਾਜਪਾਲ ਨੇ ਕਿਸਾਨਾਂ ਨੂੰ ਮੁਫ਼ਤ ਤੇ ਨਿਰਵਿਘਨ ਬਿਜਲੀ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ 14 ਲੱਖ ਟਿਊਬਵੈਲਾਂ ਨੂੰ ਮੁਫ਼ਤ ਬਿਜਲੀ ਸਪਲਾਈ ਜਾਰੀ ਰਹੇਗੀ। ਸਰਕਾਰ ਵੱਲੋਂ ਟਿਊਬਵੈਲਾਂ 'ਤੇ 6250 ਕਰੋੜ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ।