- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਕਾਰ ਦਾ ਪੁਤਲਾ ਫੂਕਿਆ

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ
ਡੇਰਾਬੱਸੀ : ਭਾਜਪਾ ਸੂਬਾ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਆਗੂ ਮਨਪ੍ਰੀਤ ਸਿੰਘ (ਬੰਨੀ) ਸੰਧੂ ਦੀ ਅਗਵਾਈ ਹੇਠ ਡੇਰਾਬੱਸੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਦੇ ਸਾਥੀ ਗੁਲਜ਼ਾਰ ਸਿੰਘ (ਦਿੜ੍ਹਬਾ) ਅਤੇ ਮੋਹਨਜੀਤ ਸਿੰਘ ਸ਼ੇਰੋਂ (ਸੰਗਰੂਰ) ’ਤੇ ਮੌਜੂਦਾ ਸਰਕਾਰ ਦੇ ਮੰਤਰੀਆਂ ਤੋਂ ਸਵਾਲ ਪੁੱਛਣ ’ਤੇ ਹੋਏ ਅੱਤਿਆਚਾਰ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪੁਤਲਾ ਸਾੜਿਆ।
ਇਸ ਮੌਕੇ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਜੋ ਲੋਕਤੰਤਰ ਲਈ ਖ਼ਤਰਾ ਹੈ। ਭਾਜਪਾ ਇਸ ਤਾਨਾਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਪੀੜਤ ਸਾਥੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਪਣੇ 4-5 ਸਾਲ ਦੇ ਕਾਰਜਕਾਲ ਵਿਚ ਹਰੇਕ ਏਜੰਡੇ 'ਤੇ ਫੇਲ੍ਹ ਰਹੀ ਹੈ। ਝੂਠ ਬੋਲਣ ਅਤੇ ਝੂਠੇ ਪ੍ਰਚਾਰ ’ਤੇ ਕਰੋੜਾਂ ਰੁਪਏ ਖ਼ਰਚਣ ਤੋਂ ਇਲਾਵਾ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਵੈਸ਼ਨਵ, ਮੰਡਲ ਪ੍ਰਧਾਨ ਪਵਨ ਪੰਮਾ, ਹਰਮੇਸ਼ ਗੁਪਤਾ, ਯੂਵਾ ਮੋਰਚਾ ਤੋਂ ਹੈਪੀ ਕੌਸ਼ਲ, ਦਿਨੇਸ਼ ਵੈਸ਼ਨਵ, ਘਨਸ਼ਿਆਮ ਸਿੰਘ, ਸੁਰੇਸ਼ ਕੁਮਾਰ, ਸਤੀਸ਼ ਕੁਮਾਰ, ਸੁਲਤਾਨ ਸਿੰਘ ਤੰਵਰ, ਮੱਖਣ ਸਿੰਘ, ਅਵਤਾਰ ਸਿੰਘ ਸਮੇਤ ਸਮੁੱਚਾ ਮੰਡਲ ਡੇਰਾਬੱਸੀ ਦੇ ਵਰਕਰ ਹਾਜ਼ਰ ਸਨ।