ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਸਰਗਰਮ : ਖੁੱਡੀਆਂ, ਵੱਖ-ਵੱਖ ਪ੍ਰਾਜੈਕਟਾਂ ਲਈ 40 ਤੋਂ 60 ਫ਼ੀਸਦੀ ਤੱਕ ਦਿੱਤੀ ਜਾ ਰਹੀ ਹੈ ਸਬਸਿਡੀ
ਖੁੱਡੀਆਂ ਨੇ ਦੱਸਿਆ ਕਿ ਪੀ.ਐੱਮ.ਐੱਮ.ਐੱਸ.ਵਾਈ. ਰਾਹੀਂ ਮੱਛੀ ਪਾਲਣ ਵਿਭਾਗ ਪਹਿਲਾਂ ਹੀ 683 ਲਾਭਪਾਤਰੀਆਂ ਨੂੰ 31.04 ਕਰੋੜ ਰੁਪਏ ਸਬਸਿਡੀ ਵਜੋਂ ਪ੍ਰਦਾਨ ਕਰ ਚੁੱਕਾ ਹੈ। ਇਹ ਵਿੱਤੀ ਸਹਾਇਤਾ ਮੱਛੀ ਤੇ ਝੀਂਗਾ ਪਾਲਣ ਲਈ ਨਵੇਂ ਤਲਾਅ, ਰੀਸਰਕੁਲੇਟਿੰਗ ਐਕੁਆਕਲਚਰ ਸਿਸਟਮ (ਆਰਏਐਸ), ਬਾਇਓਫਲੌਕ ਯੂਨਿਟ, ਫਿਸ਼ ਫੀਡ ਮਿੱਲਾਂ ਅਤੇ ਮੱਛੀ ਤੇ ਮੱਛੀ ਉਤਪਾਦਾਂ ਦੀ ਢੋਆ-ਢੁਆਈ ਲਈ ਵਾਹਨਾਂ ਸਮੇਤ ਕਈ ਤਰ੍ਹਾਂ ਦੀਆਂ ਪਹਿਲਕਦਮੀਆਂ ਨੂੰ ਕਵਰ ਕਰਦੀ ਹੈ।
Publish Date: Fri, 21 Nov 2025 07:12 PM (IST)
Updated Date: Fri, 21 Nov 2025 07:13 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਅੱਜ ਮੱਛੀ ਪਾਲਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦਾ ਮੱਛੀ ਪਾਲਣ ਖੇਤਰ ’ਚ ਸ਼ਾਨਦਾਰ ਵਿਕਾਸ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਅਧੀਨ ਰਕਬਾ 43,685 ਏਕੜ ’ਚ ਫੈਲਿਆ ਹੋਇਆ ਹੈ, ਜਿਸ ਤੋਂ ਸਾਲਾਨਾ ਲਗਪਗ ਦੋ ਲੱਖ ਮੀਟ੍ਰਿਕ ਟਨ ਤੋਂ ਵੱਧ ਮੱਛੀ ਦਾ ਉਤਪਾਦਨ ਹੋ ਰਿਹਾ ਹੈ।
ਇਸਦੇ ਨਾਲ ਹੀ ਝੀਂਗਾ ਪਾਲਣ ’ਚ ਵੀ ਸੂਬੇ ਦੀ ਨਿਵੇਕਲੀ ਪਹੁੰਚ ਦੇ ਸ਼ਾਨਦਾਰ ਨਤੀਜੇ ਸਾਹਮਣੇ ਹਨ। ਉਨ੍ਹਾਂ ਦੱਸਿਆ ਕਿ 1,034 ਏਕੜ ਸੇਮ ਪ੍ਰਭਾਵਿਤ ਜ਼ਮੀਨ ਦੀ ਵਰਤੋਂ ਲਗਪਗ 2,759 ਮੀਟ੍ਰਿਕ ਟਨ ਝੀਂਗਾ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ।
ਇਸ ਪ੍ਰਗਤੀ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਨੇ ਕਿਸਾਨਾਂ ਨੂੰ ਕਿਫਾਇਤੀ ਦਰਾਂ 'ਤੇ ਉੱਚ-ਗੁਣਵੱਤਾ ਵਾਲਾ ਮੱਛੀ ਬੀਜ ਪ੍ਰਦਾਨ ਕਰਨ ਵਾਸਤੇ 16 ਸਰਕਾਰੀ ਮੱਛੀ ਬੀਜ ਫਾਰਮ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੀ.ਐੱਮ.ਐੱਮ.ਐੱਸ.ਵਾਈ. ਯੋਜਨਾ ਤੇ ਵੱਖ-ਵੱਖ ਪ੍ਰੋਜੈਕਟਾਂ ਲਈ 40 ਤੋਂ 60 ਫ਼ੀਸਦ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।