ਕਾਲਾ ਸਿੰਘ ਸੈਣੀ, ਖਰੜ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਵਿਖੇ ਅੱਜ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ ਅਤੇ ਇਸ ਮੌਕੇ ਸਨਮਾਨ ਸਮਾਰੋਹ ਵੀ ਕਰਵਾਇਆ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਗੁਰਪਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਲਈ ਪੇ੍ਰਿਤ ਕਰਦਿਆਂ ਕਿਹਾ ਕਿ ਵਿਦਿਆ ਸਾਡੇ ਜੀਵਨ ਦਾ ਚਾਨਣ ਹੈ। ਇਸ ਮੌਕੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਰਾਪਤ ਕਰਨ ਵਾਲੇ, ਸੌ ਪ੍ਰਤੀਸ਼ਤ ਹਾਜ਼ਰੀ ਪ੍ਰਰਾਪਤ ਕਰਨ ਵਾਲੇ ਅਤੇ ਐਵਿਡ ਰੀਡਰ ਵਾਲੇ ਸਕੂਲ ਵਿਦਿਆਰਥੀਆਂ ਨੂੰ ਇਨਾਮ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸਐੱਮਸੀ ਕਮੇਟੀ ਦੇ ਮੈਂਬਰ ਸਵਰਨਜੀਤ ਸਿੰਘ, ਅਮਰਜੀਤ ਸਿੰਘ, ਜਰਨੈਲ ਸਿੰਘ ਅਤੇ ਡੇਰਾ ਬਾਬਾ ਜੱਗਾ ਜੀ ਨਗਰ ਘੜੂੰਆਂ ਦੀ ਕਮੇਟੀ ਮੈਂਬਰਾਂ ਤੋਂ ਇਲਾਵਾ ਸਕੂਲ ਅਧਿਆਪਕਾ ਅੰਜੂ ਰਾਣੀ, ਵਰਿੰਦਰ ਸਿੰਘ, ਅੰਜੂ ਉਦਿਤਾ, ਸੁਨੀਤਾ ਮੋਦਗਿੱਲ ਤੇ ਸਮੂਹ ਸਟਾਫ ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਰ ਸਨ।