- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਮਾਂ-ਧੀ ਸਤਿਕਾਰ ਯੋਜਨਾ : ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ : ਰਮਨਪ੍ਰੀਤ ਕੌਰ

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਵਿਧਾਨ ਸਭਾ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ-79 ਸਥਿਤ ਦਫਤਰ ਵਿਖੇ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦਾ ਲਾਈਵ ਵੇਖਣ ਲਈ ਵੱਡੀ ਗਿਣਤੀ ’ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ, ਜਿਉਂ ਹੀ ਪੰਜਾਬ ਸਰਕਾਰ ਦੀ ਤਰਫੋਂ ਸੂਬੇ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1500 ਮਹੀਨੇ ਦੇਣ ਦਾ ਐਲਾਨ ਕੀਤਾ ਗਿਆ ਤਾਂ ਢੋਲ ਦੀ ਤਾਲ ’ਤੇ ਸਭਨਾਂ ਔਰਤਾਂ ਨੇ ਇਕ ਦੂਜੇ ਨਾਲ ਖ਼ੁਸ਼ੀ ਸਾਂਝੀ ਕੀਤੀ। ਖ਼ੁਸ਼ੀ ਵਿਚ ਪਾਈਆਂ ਜਾ ਰਹੀਆਂ ਬੋਲੀਆਂ, ਗਿੱਧੇ ਅਤੇ ਭੰਗੜੇ ਦੇ ਦੌਰ ਨੇ ਮਾਹੌਲ ਵਿਚ ਖੁਸ਼ੀਆਂ ਅਤੇ ਹਾਸਾ- ਠੱਠਾ ਭਰ ਦਿੱਤਾ। ਇਸ ਮੌਕੇ ’ਤੇ ਮੌਜੂਦ ਰਮਨਪ੍ਰੀਤ ਕੌਰ ਐੱਮਸੀ (ਹਲਕਾ ਕੋਆਰਡੀਨੇਟਰ ਵੂਮੈਨ ਵਿੰਗ) ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਸੂਬੇ ਦੀਆਂ ਮਹਿਲਾਵਾਂ ਨਾਲ ਕੀਤਾ ਗਿਆ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ, ਇਸ ਲਈ ਅਸੀਂ ਪੰਜਾਬ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋ ਗਈ, ਮੁਹਾਲੀ ਹਲਕੇ ਨਾਲ ਸਬੰਧਤ ਸਮੁੱਚਾ ਮਹਿਲਾ ਜਗਤ ਅੱਜ ਵਿਧਾਇਕ ਕੁਲਵੰਤ ਸਿੰਘ ਦਾ ਵੀ ਤਹਿ ਦਿਲੋਂ ਧੰਨਵਾਦ ਕਰਦਾ ਹੈ, ਇਹ ਜਿਹੜੇ ਕਿ ਸਾਡੀਆਂ ਸਮੱਸਿਆਵਾਂ ਅਤੇ ਕੰਮਾਂ ਲਈ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲ ਆਵਾਜ਼ ਉਠਾ ਕੇ ਉਨ੍ਹਾਂ ਦਾ ਹੱਲ ਕਰਵਾਉਂਦੇ ਰਹਿੰਦੇ ਹਨ।