ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਦਾ ਸੱਦਾ, ਮੁਲਾਜ਼ਮਾਂ ਨੂੰ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ
ਯੂਨੀਅਨ ਦੇ ਸੂਬਾ ਆਗੂਆਂ ਤੀਰਥ ਸਿੰਘ ਬਾਸੀ, ਕੁਲਦੀਪ ਪੁਰੋਵਾਲ, ਗੁਰਪ੍ਰੀਤ ਅਮੀਵਾਲ, ਗੁਰਦੀਪ ਬਾਜਵਾ, ਹਰਿੰਦਰ ਮੱਲੀਆਂ ਤੇ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ
Publish Date: Tue, 04 Aug 2026 01:27 PM (IST)
Updated Date: Tue, 04 Aug 2026 01:35 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਅਤੇ ਕਰਨੈਲ ਫਿਲੌਰ ਨੇ ਪ੍ਰੈਸ ਬਿਆਨ ਜਾਰੀ ਕਰਕੇ ਸਮੂਹ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ 7 ਅਗਸਤ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ 'ਤੇ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੀ ਏਕਤਾ ਅਤੇ ਸੰਘਰਸ਼ ਦਾ ਪ੍ਰਗਟਾਵਾ ਕਰਨ।
ਯੂਨੀਅਨ ਦੇ ਸੂਬਾ ਆਗੂਆਂ ਤੀਰਥ ਸਿੰਘ ਬਾਸੀ, ਕੁਲਦੀਪ ਪੁਰੋਵਾਲ, ਗੁਰਪ੍ਰੀਤ ਅਮੀਵਾਲ, ਗੁਰਦੀਪ ਬਾਜਵਾ, ਹਰਿੰਦਰ ਮੱਲੀਆਂ ਤੇ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੇਂਦਰੀ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਬੰਦ ਕੀਤੇ ਗਏ ਭੱਤੇ ਬਹਾਲ ਕਰਨ, ਖਾਲੀ ਅਸਾਮੀਆਂ ਭਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਿੱਖਿਆ ਵਿਭਾਗ ਦੀਆਂ ਲੰਬਿਤ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਲੋੜ ਹੈ।
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਇਸ ਲਈ 7 ਅਗਸਤ ਦੀ ਚੰਡੀਗੜ੍ਹ ਰੈਲੀ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਏਕਤਾ ਅਤੇ ਸੰਘਰਸ਼ ਦਾ ਸਪੱਸ਼ਟ ਸੰਦੇਸ਼ ਦੇਵੇਗੀ। ਯੂਨੀਅਨ ਨੇ ਆਪਣੇ ਸਮੂਹ ਜ਼ਿਲ੍ਹਾ, ਬਲਾਕ ਅਤੇ ਸਕੂਲ ਇਕਾਈਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਾਥੀਆਂ ਸਮੇਤ ਚੰਡੀਗੜ੍ਹ ਪੁੱਜਣ ਅਤੇ ਰੈਲੀ ਨੂੰ ਕਾਮਯਾਬ ਬਣਾਉਣ। ਯੂਨੀਅਨ ਨੇ ਭਰੋਸਾ ਪ੍ਰਗਟਾਇਆ ਕਿ ਸਾਂਝੇ ਸੰਘਰਸ਼ ਰਾਹੀਂ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਅਤੇ ਮੰਗਾਂ ਦੀ ਪ੍ਰਾਪਤੀ ਸੰਭਵ ਹੈ।
ਇਸ ਸਮੇਂ ਫਤਿਹਗੜ੍ਹ ਸਾਹਿਬ ਤੋਂ ਰਾਜੇਸ਼ ਅਮਲੋਹ , ਹੁਸ਼ਿਆਰਪੁਰ ਤੋਂ ਪ੍ਰਿਤਪਾਲ ਚੋਟਾਲਾ ਜਸਵੀਰ ਤਲਵਾੜਾ,ਜਲੰਧਰ ਤੋਂ ਸੁਖਵਿੰਦਰ ਮੱਕੜ ਮੋਗਾ ਤੋਂ ਜੱਜਪਾਲ ਬਾਜੇ ਕੇ ਗੁਰਦਾਸਪੁਰ ਤੋਂ, ਦਿਲਦਾਰ ਭੰਡਾਲ ਮੁਕਤਸਰ ਸਾਹਿਬ ਤੋਂ, ਮਨਜੀਤ ਸਿੰਘ ਬਰਾੜ ਅੰਮ੍ਰਿਤਸਰ ਤੋਂ, ਸੁੱਚਾ ਸਿੰਘ ਟਰਪਈ, ਹਰਵਿੰਦਰ ਸਿੰਘ ਸੁਲਤਾਨਵਿੰਡ ਸੰਗਰੂਰ ਤੋਂ, ਦੇਵੀ ਦਿਆਲ ,ਸਤਵੰਤ ਆਲਮਪੁਰ, ਬਰਨਾਲਾ ਤੋਂ ਤੇਜਿੰਦਰ ਸਿੰਘ ਤੇਜੀ, ਜਲੰਧਰ ਤੋਂ ਸ੍ਰੀ ਗਣੇਸ਼ ਭਗਤ ਫਿਰੋਜਪੁਰ ਤੋਂ ਰਾਜੀਵ ਹਾਂਡਾ,ਬਲਵਿੰਦਰ ਸਿੰਘ ਭੁੱਟੋ ,ਫਾਜਿਲਕਾ ਤੋਂ ਪਰਮਜੀਤ ਸਿੰਘ ਸੇਰੋਵਾਲ, ਨਿਸ਼ਾਂਤ ਅਗਰਵਾਲ ਪਟਿਆਲਾ ਤੋਂ ਜਸਵਿੰਦਰ ਸਿੰਘ ਸਮਾਣਾ,ਪਰਮਜੀਤ ਪਟਿਆਲਾ ਮਲੇਰਕੋਟਲਾ ਤੋਂ ਨੂਰ ਮੁਹੰਮਦ, ਕਮਲ ਜੈਨ ,ਪਠਾਨਕੋਟ ਤੋਂ ਸੁਭਾਸ਼ ਚੰਦਰ, ਅਮ੍ਰਿਤਪਾਲ ਸਿੰਘ ,ਗੁਰਮੇਲ ਸਿੰਘ ਕੁਰੜੀਆਂ ਮਾਨਸਾ ਤੋਂ ਨਰਿੰਦਰ ਸਿੰਘ ਮਾਖਾ, ਗੁਰਦਾਸ ਸਿੰਘ ਸਿੱਧੂ ਮੁਹਾਲੀ ਤੋਂ ਰਵਿੰਦਰ ਸਿੰਘ ਪੱਪੀ, ਮਨਪ੍ਰੀਤ ਸਿੰਘ,ਕਪੂਰਥਲਾ ਤੋਂ ਸੁਖਚੈਨ ਸਿੰਘ ਬੱਧਣ,ਜੀਵਨਜੋਤ ਮੱਲੀ,ਫਰੀਦਕੋਟ ਤੋਂ ਸਰਬਜੀਤ ਸਿੰਘ ਬਰਾੜ, ਨਵਾਂਸ਼ਹਿਰ ਤੋਂ ਬਿਕਰਮਜੀਤ ਸਿੰਘ, ਲੁਧਿਆਣਾ ਤੋਂ ਜਗਜੀਤ ਸਿੰਘ ਮਾਨ, ਪ੍ਰਭਜੀਤ ਰਸੂਲਪੁਰ,ਤਰਨਤਾਰਨ ਤੋਂ ਸਰਬਜੀਤ ਸਿੰਘ ਸੰਧੂ, ਗੁਰਦੀਪ ਸਿੰਘ ,ਬਠਿੰਡਾ ਤੋਂ ਬਲਦੇਵ ਸਿੰਘ ਬਠਿੰਡਾ ਹਾਜ਼ਰ ਸਨ।