ਸੁਖਨਾ ਝੀਲ ’ਤੇ ‘ਹਰ ਘਰ ਤਿਰੰਗਾ’ ਵਾਕਾਥਾਨ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲਿਆ ਹਿੱਸਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੁਖਨਾ ਝੀਲ ’ਤੇ ‘ਹਰ ਘਰ ਤਿਰੰਗਾ’ ਵਾਕਾਥਾਨ ਵਿੱਚ ਹਿੱਸਾ ਲਿਆ। ਇਹ ਸਮਾਗਮ ‘ਵੰਦੇ ਮਾਤਰਮ’ ਦੀ ਭਾਵਨਾ ਅਤੇ ਭਾਰਤ ਦੇ ਆਜ਼ਾਦੀ ਸੰਗਰਾਮੀਆਂ ਦੇ ਸਾਹਸ ਤੇ ਕੁਰਬਾਨੀਆਂ ਨੂੰ ਸਨਮਾਨਿਤ ਕਰਨ ਲਈ ਸਮਰਪਿਤ ਸੀ। ਇਸ ਮੌਕੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ, ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਅਤੇ ਸੈਰ-ਸਪਾਟਾ-ਕਮ-ਸੱਭਿਆਚਾਰ ਸਕੱਤਰ ਡਾ. ਸਈਦ ਆਬਿਦ ਰਸ਼ੀਦ ਸ਼ਾਹ ਵੀ ਮੌਜੂਦ ਰਹੇ।
Publish Date: Fri, 14 Aug 2026 01:13 PM (IST)
Updated Date: Fri, 14 Aug 2026 01:14 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੁਖਨਾ ਝੀਲ ’ਤੇ ‘ਹਰ ਘਰ ਤਿਰੰਗਾ’ ਵਾਕਾਥਾਨ ਵਿੱਚ ਹਿੱਸਾ ਲਿਆ। ਇਹ ਸਮਾਗਮ ‘ਵੰਦੇ ਮਾਤਰਮ’ ਦੀ ਭਾਵਨਾ ਅਤੇ ਭਾਰਤ ਦੇ ਆਜ਼ਾਦੀ ਸੰਗਰਾਮੀਆਂ ਦੇ ਸਾਹਸ ਤੇ ਕੁਰਬਾਨੀਆਂ ਨੂੰ ਸਨਮਾਨਿਤ ਕਰਨ ਲਈ ਸਮਰਪਿਤ ਸੀ। ਇਸ ਮੌਕੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ, ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਅਤੇ ਸੈਰ-ਸਪਾਟਾ-ਕਮ-ਸੱਭਿਆਚਾਰ ਸਕੱਤਰ ਡਾ. ਸਈਦ ਆਬਿਦ ਰਸ਼ੀਦ ਸ਼ਾਹ ਵੀ ਮੌਜੂਦ ਰਹੇ।
ਪ੍ਰਸ਼ਾਸਕ ਨੇ ਕਿਹਾ ਕਿ ਵਾਕਾਥਾਨ ਰਾਹੀਂ ਦੇਸ਼ ਭਗਤੀ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ, ਸਿਹਤਮੰਦ ਜੀਵਨਸ਼ੈਲੀ ਅਤੇ ਸਰਗਰਮ ਨਾਗਰਿਕਤਾ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੀ ਪਹਿਲ ‘ਹਰ ਘਰ ਤਿਰੰਗਾ’ ਮੁਹਿੰਮ 9 ਤੋਂ 17 ਅਗਸਤ ਤੱਕ ਦੇਸ਼ ਭਰ ਵਿੱਚ ਚਲਾਈ ਜਾ ਰਹੀ ਹੈ। ਇਸ ਦਾ ਉਦੇਸ਼ ਨਾਗਰਿਕਾਂ ਨੂੰ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਤਿਰੰਗੇ ਦੀ ਭਾਵਨਾ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕਰਨਾ ਹੈ।
ਕਟਾਰੀਆ ਨੇ ਖਾਸ ਤੌਰ ’ਤੇ ਨੌਜਵਾਨਾਂ ਨੂੰ ਰਾਸ਼ਟਰੀ ਝੰਡੇ ਦਾ ਸਨਮਾਨ ਕਰਨ, ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਰਾਸ਼ਟਰੀ ਏਕਤਾ, ਸੰਵਿਧਾਨਕ ਕਦਰਾਂ-ਕੀਮਤਾਂ, ਵਾਤਾਵਰਣ ਦੀ ਸੰਭਾਲ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਪ੍ਰਸ਼ਾਸਕ ਨੇ ‘ਨਸ਼ਾ ਮੁਕਤ’ ਸਹੁੰ ਵੀ ਚੁਕਵਾਈ। ਭਾਗੀਦਾਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਿਆ। ਸਮਾਗਮ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਵਿਦਿਆਰਥੀ, ਚੰਡੀਗੜ੍ਹ ਦੇ ਨਾਗਰਿਕ ਅਤੇ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।