ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਬੀਐੱਸ ਘੁੰਮਣ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤਕ ਉਪ ਕੁਲਪਤੀ ਦਾ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਨਵੇਂ ਉਪ ਕੁਲਪਤੀ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ। ਡਾ. ਘੁੰਮਣ ਨੇ 17 ਨਵੰਬਰ 2020 ਨੂੰ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ।

Posted By: Susheel Khanna