ਤਿਲਕ ਰਾਜ, ਐੱਸਏਐੱਸ ਨਗਰ : ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਐਲਾਨੇ ਭਾਅ ਖੇਤੀ ਖਰਚ ਅੱਗੇ ਬੌਣੇ ਹਨ। ਉਥੇ ਹੀ ਕੇਂਦਰ ਸਰਕਾਰ ਨੇ ਡੀਜ਼ਲ, ਖਾਦ ਤੇ ਕਿਸਾਨੀ ਦੀ ਵਰਤੋਂ 'ਚ ਆਉਣ ਵਾਲੀਆ ਵਸਤੂਆਂ ਦੇ ਭਾਅ ਵਿਚ ਵਾਧਾ ਕਰਕੇ ਖੇਤੀ ਦੇ ਲਾਗਤ ਖਰਚੇ 'ਚ ਵਾਧਾ ਕਰ ਦਿੱਤਾ ਹੈ ਤੇ ਦੂਜੇ ਪਾਸੇ ਝੋਨੇ ਦੇ ਭਾਅ 'ਚ ਮਾਮੂਲੀ 72 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਮੋਹਾਲੀ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਉਪਰੰਤ ਕੀਤੇ। ਉਨ੍ਹਾਂ ਕਿਹਾ ਕਿਸਾਨ ਤਾਂ ਪਹਿਲਾਂ ਹੀ ਤਿੰਨ ਖੇਤੀ ਕਾਨੂੰਨਾਂ ਕਾਰਨ ਸੰਕਟ 'ਚ ਚੱਲ ਰਹੇ ਹਨ ਤੇ ਇਨ੍ਹਾਂ ਕਾਨੂੰਨਾਂ ਕਾਰਨ ਐੱਮਐੱਸਪੀ ਖ਼ਤਮ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਬਾਦਲ ਨੇ ਕਿਹਾ ਕਿ ਜਿਸ ਤਰੀਕੇ ਐੱਮਐੱਸਪੀ ਤੈਅ ਕੀਤੀ ਗਈ ਉਸ ਤੋਂ ਸਰਕਾਰ ਦੇ ਕਿਸਾਨਾਂ ਪ੍ਰਤੀ ਬੇਰਹਿਮੀ ਵਾਲੇ ਤੇ ਈਰਖਾ ਭਾਵਨਾ ਵਾਲੇ ਰਵੱਈਏ ਦਾ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਜੇਕਰ ਭਾਜਪਾ ਦੀ ਸਰਕਾਰ ਇਹ ਸੋਚਦੀ ਹੈ ਕਿ ਉਹ ਇਸ ਤੁੱਛ ਵਾਧੇ ਨਾਲ ਸੜਕਾਂ 'ਤੇ ਉਤਰੇ ਕਿਸਾਨਾਂ ਨੂੰ ਸ਼ਾਂਤ ਕਰ ਲਵੇਗੀ ਤਾਂ ਉਹ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ। ਕੇਂਦਰ ਵੱਲੋਂ ਕੁਝ ਫ਼ਸਲਾਂ ਦੇ ਭਾਅ 'ਚ ਮਾਮੂਲੀ ਜਿਹਾ ਵਾਧਾ ਕਰ ਕੇ ਉਨ੍ਹਾਂ ਦੇ ਜਜ਼ਬਾਤਾਂ ਨਾਲ ਖੇਡਿਆ ਜਾ ਰਿਹਾ ਤੇ ਕੇਂਦਰ ਸਰਕਾਰ ਪੂਰੀ ਤਰ੍ਹਾਂ ਕਾਰਪੋਰੇਟ ਦੇ ਪੱਖ 'ਚ ਭੁਗਤ ਰਹੀ ਹੈ। ਬੱਬੀ ਬਾਦਲ ਨੇ ਕਿਹਾ ਕਾਲੇ ਕਾਨੂੰਨਾਂ ਕਰਕੇ ਕਿਸਾਨ ਆਪਣੇ ਤੇ ਪਰਿਵਾਰਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ 'ਚ ਡੁਬੇ ਹੋਏ ਹਨ। ਬੱਬੀ ਬਾਦਲ ਨੇ ਫ਼ਸਲਾ ਦੇ ਇਸ ਵਾਧੇ ਨੂੰ ਰੱਦ ਕਰਦਿਆ ਮੰਗ ਕੀਤੀ ਕਿ ਹਕੀਕਤ 'ਚ ਮੁਲਾਂਕਣ ਕੀਤੇ ਲਾਗਤ ਖਰਚੇ ਮੁਤਾਬਕ ਭਾਅ ਦਿੱਤਾ ਜਾਵੇ ਅਤੇ ਕੇਂਦਰ ਸਰਕਾਰ ਬਿਨਾਂ ਕਿਸੇ ਸਰਤ ਤੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦੇ ਜੀਵਨ ਨੂੰ ਸੁਰੱਖਿਅਤ ਬਣਾਉਣ ਦਾ ਕੰਮ ਕਰੇ। ਇਸ ਮੌਕੇ ਇੰਦਰਜੀਤ ਸਿੰਘ ਖੋਸਾ, ਮਨਜੀਤ ਸਿੰਘ, ਰਮਨਦੀਪ ਸਿੰਘ, ਹਰਜੀਤ ਸਿੰਘ ਜੀਤੀ ਜਗੀਰਦਾਰ, ਤਰਲੋਕ ਸਿੰਘ, ਮਨਪ੍ਰਰੀਤ ਸਿੰਘ, ਨਰਿੰਦਰ ਸਿੰਘ ਮੈਣੀ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੁਲਵਿੰਦਰ ਸਿੰਘ, ਕੰਵਲਜੀਤ ਸਿੰਘ ਪੱਤੋ, ਸਮਰਨਜੀਤ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।

------------

ਫੋਟੋ ਕੈਪਸ਼ਨ 11ਸੀਐਂਚਡੀ26ਪੀ -ਮੀਟਿੰਗ ਉਪਰੰਤ ਸ਼ੋ੍ਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ।