‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਗਮ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਗਮ ਆਯੋਜਿਤ
Publish Date: Fri, 25 Sep 2026 05:47 PM (IST)
Updated Date: Fri, 25 Sep 2026 05:48 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਡੇਰਾਬੱਸੀ ਵਿਖੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਇਕ ਬਹੁਤ ਹੀ ਸ਼ਾਨਦਾਰ ਅਤੇ ਮਾਣਮੱਤਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਵਿਚ ਨਾਮ ਦਰਜ ਕਰਵਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਵੰਦੇ ਮਾਤਰਮ ਦੇ ਸਮੂਹਿਕ ਗਾਇਨ ’ਚ ਹਿੱਸਾ ਲੈਣਾ ਸੀ। ਇਸ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਦੇਵੀ ਸਰਸਵਤੀ ਦੇ ਚਰਨਾਂ ਵਿਚ ਦੀਵਾ ਜਗ੍ਹਾ ਕੇ ਕੀਤੀ ਗਈ। ਇਸ ਮੌਕੇ ਸੰਘ ਮੁੱਖ ਵਕਤਾ ਰਾਜੀਵ ਸ਼ਰਮਾ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿਚ ਵੰਦੇ ਮਾਤਰਮ ਦੇ ਇਤਿਹਾਸਕ ਮਹੱਤਵ ਅਤੇ ਦੇਸ਼ ਦੀ ਆਜ਼ਾਦੀ ਵਿਚ ਇਸ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਿਚ ਸਾਈਕੈਮ ਇੰਡੀਆ ਲਿਮਟਿਡ ਦੇ ਸੀਈਓ ਸੰਜੇ ਸਿੰਘ, ਵਿਭਾਗ ਸਕੱਤਰ ਅਨੁਰਾਗ ਬਇਆਲਾ, ਡੀਏਵੀ ਸਕੂਲ ਦੇ ਪ੍ਰਿੰਸੀਪਲ ਪ੍ਰੀਤਮ ਦਾਸ, ਐਡਵੋਕੇਟ ਸੁਨੀਲ ਭੱਟੀ, ਵਿਨੋਦ ਗੁਪਤਾ, ਰਵਿੰਦਰ ਵੈਸ਼ਨਵ, ਪ੍ਰਬੰਧਕ ਕਮੇਟੀ ਦੇ ਪ੍ਰਦੀਪ ਰਾਣਾ ਅਤੇ ਦੀਪਕ ਗੁਪਤਾ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਦੌਰਾਨ ਅਧਿਆਪਕਾ ਸ਼੍ਰੀਮਤੀ ਪੂਨਮ ਦਹੀਆ ਨੇ ਵੀ ਰਾਸ਼ਟਰੀ ਗੀਤ ਦੀ ਮਹੱਤਤਾ ਤੇ ਚਾਨਣਾ ਪਾਇਆ। ਨਿਰਧਾਰਤ ਸਮੇਂ ਤੇ ਸਕੂਲ ਕੈਂਪਸ ਵਿਚ ਵਿਦਿਆਰਥੀ, ਅਧਿਆਪਕ, ਮਾਪੇ ਅਤੇ ਹੋਰ ਸ਼ਹਿਰ ਵਾਸੀ ਸ਼ਾਮਲ ਸਨ, ਜਿਨ੍ਹਾਂ ਨੇ ਇਕ ਸੁਰ ਵਿਚ ਵੰਦੇ ਮਾਤਰਮ ਦਾ ਸਮੂਹਿਕ ਗਾਇਨ ਕੀਤਾ। ਇਸ ਨਾਲ ਪੂਰਾ ਸਕੂਲ ਵਾਤਾਵਰਨ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਆਪਣੇ ਸੰਬੋਧਨ ’ਚ ਅਨੁਰਾਗ ਬਇਆਲਾ ਨੇ ਮੁੱਲ-ਆਧਾਰਤ ਸਿੱਖਿਆ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਤੇ ਜ਼ੋਰ ਦਿੱਤਾ। ਅੰਤ ਵਿਚ ਸਕੂਲ ਮੈਨੇਜਰ ਪ੍ਰਦੀਪ ਰਾਣਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ ਮਾਤ ਭੂਮੀ ਪ੍ਰਤੀ ਸਾਡੀ ਸ਼ਰਧਾ ਅਤੇ ਸਮਰਪਣ ਦਾ ਪ੍ਰਤੀਕ ਹੈ। ਆਏ ਹੋਏ ਪਤਵੰਤਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ, ਮਠਿਆਈਆਂ ਵੰਡੀਆਂ ਗਈਆਂ ਅਤੇ ਸਮਾਗਮ ਦੀ ਸਮਾਪਤੀ ਸ਼ਾਂਤੀ ਮੰਤਰ ਨਾਲ ਹੋਈ।