ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਦਸਵੀਂ ਦਾ ਦਿਹਾੜਾ 26 ਨੂੰ
ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ 26 ਫਰਵਰੀ ਨੂੰ
Publish Date: Mon, 23 Feb 2026 07:34 PM (IST)
Updated Date: Mon, 23 Feb 2026 07:37 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਸ਼ੁੱਭ ਦਿਹਾੜਾ 26 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹਪੂਰਵਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਵਿਸ਼ਾਲ ਅੰਮ੍ਰਿਤ ਸੰਚਾਰ ਸਵੇਰੇ 10 ਵਜੇ ਕੀਤਾ ਜਾਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।