ਚੰਡੀਗੜ੍ਹ 'ਚ ਦਹਿਸ਼ਤ: ਜਿਮ ਤੋਂ ਪਰਤ ਰਹੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਗੈਂਗਸਟਰ ਲੱਕੀ ਪਟਿਆਲ ਨੇ ਲਈ ਜ਼ਿੰਮੇਵਾਰੀ; Watch Video
ਮੁੱਢਲੀ ਜਾਣਕਾਰੀ ਅਨੁਸਾਰ, ਮ੍ਰਿਤਕ ਜਿਮ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਆਪਣੀ ਕਾਰ ਵਿੱਚ ਸਵਾਰ ਸੀ। ਇਸ ਦੌਰਾਨ ਬਾਈਕ ’ਤੇ ਆਏ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਦੇ ਹੋਏ ਉਸ ’ਤੇ ਲਗਪਗ ਨੌਂ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਵਿਅਕਤੀ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
Publish Date: Wed, 18 Mar 2026 12:40 PM (IST)
Updated Date: Wed, 18 Mar 2026 04:11 PM (IST)
ਤਰੁਣ ਭਜਨੀ, ਚੰਡੀਗੜ੍ਹ: ਸ਼ਹਿਰ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਪ੍ਰੈੱਸ ਲਾਈਟ ਪੁਆਇੰਟ ਦੇ ਨੇੜੇ ਬਾਈਕ ਸਵਾਰ ਅਣਪਛਾਤੇ ਹਮਲਾਵਰਾਂ ਨੇ ਕਾਰ ਵਿੱਚ ਜਾ ਰਹੇ ਇੱਕ ਵਿਅਕਤੀ ’ਤੇ ਤਾਬੜਤੋੜ ਫਾਇਰਿੰਗ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਹਾਲਾਂਕਿ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਲੱਕੀ ਪਟਿਆਲ ਨੇ ਲਈ ਹੈ। ਲੱਕੀ ਪਟਿਆਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਪਾਈ ਹੈ ਜਿਸ ਵਿਚ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਮ੍ਰਿਤਕ ਜਿਮ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਆਪਣੀ ਕਾਰ ਵਿੱਚ ਸਵਾਰ ਸੀ। ਇਸ ਦੌਰਾਨ ਬਾਈਕ ’ਤੇ ਆਏ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਦੇ ਹੋਏ ਉਸ ’ਤੇ ਲਗਪਗ ਨੌਂ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਵਿਅਕਤੀ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਿਸ ਨੇ ਆਸਪਾਸ ਦੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਮ੍ਰਿਤਕ ਦੀ ਪਛਾਣ ਅਤੇ ਹੱਤਿਆ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।
Visuals from Sector 9, Chandigarh, where Preet Nagra was shot dead by two assailants upon arriving at a gym. Gangster Lucky Patial has claimed responsibility, alleging that Nagra was supporting their rivals. pic.twitter.com/zEhg4ucjMC
— Gagandeep Singh (@Gagan4344) March 18, 2026