ਜਾਸਤਨਾ ਕਲਾਂ ਦੇ ਕਈ ਲੋਕ ਭਾਜਪਾ ’ਚ ਸ਼ਾਮਲ
ਗੁਰਦਰਸ਼ਨ ਸਿੰਘ ਸੈਣੀ ਦੀ ਮਿਹਨਤ ਨੂੰ ਪਿਆ ਬੂਰ: ਪਿੰਡ ਜਾਸਤਨਾ ਕਲਾਂ 'ਚ ਵੱਡੀ ਗਿਣਤੀ ਭਾਜਪਾ 'ਚ ਸ਼ਾਮਲ
Publish Date: Sun, 25 Jan 2026 06:21 PM (IST)
Updated Date: Sun, 25 Jan 2026 06:22 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ
ਲਾਲੜੂ : ਹਲਕਾ ਡੇਰਾਬੱਸੀ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਲਾਲੜੂ ਨੇੜਲੇ ਪਿੰਡ ਜਾਸਤਨਾ ਕਲਾਂ ਦੇ ਵੱਡੀ ਗਿਣਤੀ ਵਾਸੀਆਂ ਨੇ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜ ਲਿਆ। ਗੁਰਦਰਸ਼ਨ ਸਿੰਘ ਸੈਣੀ ਮੁਤਾਬਕ ਭਾਜਪਾ 'ਚ ਸ਼ਾਮਲ ਹੋਣ ਵਾਲਿਆਂ ਵਿਚ ਬਲਵਿੰਦਰ ਸਿੰਘ, ਦਲਵੀਰ ਸਿੰਘ, ਪੂਰਨ ਸਿੰਘ, ਸੱਜਣ ਸਿੰਘ, ਦਲੀਪ ਸਿੰਘ, ਰਾਮਲਾਲ ਸਿੰਘ, ਧਰਮਿੰਦਰ ਸਿੰਘ, ਦੇਵ ਸਿੰਘ, ਪਾਲ ਸਿੰਘ, ਸੋਮ ਨਾਥ, ਜਰਨੈਲ ਸਿੰਘ, ਹਰਮੇਸ਼ ਸਿੰਘ, ਜਗਰੂਪ ਸਿੰਘ, ਰਮੇਸ਼ ਕੁਮਾਰ, ਕੁਲਦੀਪ ਸਿੰਘ, ਸੋਹਣ ਸਿੰਘ ਅਤੇ ਹੋਰਨਾਂ ਦੇ ਨਾਮ ਸ਼ਾਮਲ ਹਨ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਗੁਰਦਰਸ਼ਨ ਸਿੰਘ ਸੈਣੀ ਦੀ ਸੋਚ ਅਤੇ ਇਲਾਕੇ ਪ੍ਰਤੀ ਉਨ੍ਹਾਂ ਦੀ ਸਮਰਪਣ ਭਾਵਨਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਸੈਣੀ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਪਾਰਟੀ ਚਿੰਨ੍ਹ ਪਾ ਕੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਮੌਕੇ ਗੁਰਪ੍ਰੀਤ ਸਿੰਘ, ਕੰਵਲਜੀਤ ਸਿੰਘ, ਗੁਲਜ਼ਾਰ ਟਿਵਾਣਾ, ਸ਼ਿਵਸ਼ਰਨ ਸਿੰਘ, ਮਨਿੰਦਰ ਸਿੰਘ, ਜੋਗਾ ਬਾਈ, ਦਿਆਲ ਸੈਣੀ, ਸੋਨੀ ਸਮਗੌਲੀ, ਗੁਰਵਿੰਦਰ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ ਟਿੰਕੂ ਓਬੀਸੀ ਮੋਰਚਾ ਜ਼ਿਲ੍ਹਾ ਮੁਹਾਲੀ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਸਨ।