ਗੁਰਪਾਲ ਸਿੰਘ ਹੁੰਦਲ ਜਨਤਾ ਦਲ ਯੂਨਾਈਟਿਡ (ਜੇਡੀਯੂ) ਪੰਜਾਬ ਦੇ ਉਪ ਪ੍ਰਧਾਨ ਨਿਯੁਕਤ
ਗੁਰਪਾਲ ਸਿੰਘ ਹੁੰਦਲ ਜੇਡੀਯੂ ਪੰਜਾਬ ਦੇ ਉਪ ਪ੍ਰਧਾਨ ਨਿਯੁਕਤ,
Publish Date: Sun, 01 Feb 2026 05:36 PM (IST)
Updated Date: Sun, 01 Feb 2026 05:37 PM (IST)

ਮੁੱਖ ਮੰਤਰੀ ਬਿਹਾਰ ਨਿਤੀਸ਼ ਕੁਮਾਰ ਦੇ ਨਿਰਦੇਸ਼ਾਂ ਤੇ ਹੋਈ ਨਿਯੁਕਤੀ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪਾਰਟੀ ਪ੍ਰਧਾਨ ਅਤੇ ਮੁੱਖ ਮੰਤਰੀ ਬਿਹਾਰ ਨਿਤੀਸ਼ ਕੁਮਾਰ ਦੇ ਨਿਰਦੇਸ਼ਾਂ ਤੇ, ਜੇਡੀਯੂ, ਪੰਜਾਬ ਦੇ ਪ੍ਰਧਾਨ, ਮਾਲਵਿੰਦਰ ਸਿੰਘ ਬੈਨੀਪਾਲ ਨੇ ਗੁਰਪਾਲ ਸਿੰਘ ਹੁੰਦਲ ਨੂੰ ਜਨਤਾ ਦਲ ਯੂਨਾਈਟਿਡ (ਜੇਡੀਯੂ) ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਪਾਰਟੀ ਦੇ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਨੂੰ ਦੇਖਦੇ ਹੋਏ ਸੌਪੀ ਗਈ ਹੈ। ਜੇਡੀਯੂ, ਪੰਜਾਬ ਦੇ ਪ੍ਰਧਾਨ, ਮਾਲਵਿੰਦਰ ਸਿੰਘ ਬੈਨੀਪਾਲ ਨੇ ਗੁਰਪਾਲ ਸਿੰਘ ਹੁੰਦਲ ਨੂੰ ਨਿਯੁਕਤੀ ਪੱਤਰ ਸੌਪਦੇ ਹੋਏ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀਆਂ ਤੇ ਸੂਬੇ ਵਿਚ ਪਾਰਟੀ ਦੇ ਵਿਸਥਾਰ ਤੇ ਪਾਰਟੀ ਦੀ ਵਿਚਾਰਧਾਰਾ ਆਮ ਲੋਕਾਂ ਤੱਕ ਪਹੁੰਚਾਣ ਲਈ ਕੋਈ ਕਸਰ ਨਹੀਂ ਛੱਡਣਗੇ। ਗੁਰਪਾਲ ਸਿੰਘ ਹੁੰਦਲ ਨੇ ਮੁੱਖ ਮੰਤਰੀ ਬਿਹਾਰ ਨਿਤੀਸ਼ ਕੁਮਾਰ ਤੇ ਜੇਡੀਯੂ, ਪੰਜਾਬ ਦੇ ਪ੍ਰਧਾਨ, ਮਾਲਵਿੰਦਰ ਸਿੰਘ ਬੈਨੀਪਾਲ ਦਾ ਉਨ੍ਹਾਂ ਨੂੰ ਪੰਜਾਬ ਦਾ ਉਪ ਪ੍ਰਧਾਨ ਬਣਾਏ ਜਾਣ ’ਤੇ ਸ਼ੁਕਰੀਆ ਅਦਾ ਕੀਤਾ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਦਾਰੀ ਨੂੰ ਆਪਣੀ ਪੂਰੀ ਇਮਾਨਦਾਰੀ ਦੇ ਨਾਲ ਨਿਭਾਉਣਗੇ। ਪਾਰਟੀ ਦੀ ਵਿਚਾਰਧਾਰਾ ਤੇ ਨੀਤੀਆਂ ਨੂੰ ਉਹ ਰਾਜ ਦੇ ਲੋਕਾਂ ਤੱਕ ਪਹੁੰਚਾਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਗੁਰਪਾਲ ਸਿੰਘ ਹੁੰਦਲ ਨੇ ਸਮਾਜ ਵਿਚ ਲੋਕਾਂ ਦੀ ਸੇਵਾ ਕਰਨ ਵਾਸਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਦੇ ਅਹੁਦੇ ਤੋਂ ਪੰਜਾਬ ਸਰਕਾਰ ਤੋਂ ਵੀਆਰਐੱਸ ਲਈ ਹੈ।