- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਟਰਨੈੱਟ ਮੀਡੀਆ ਪਲੇਟਫਾਰਮ ਐਕਸ ’ਤੇ ਮਜੀਠੀਆ ਦੀ ਪੋਸਟ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਈਟੀਓ ਨੇ ਪੀਸੀਐੱਸ ਦੇ ਨਤੀਜਿਆਂ ਬਾਰੇ ਸਪੱਸ਼ਟੀਕਰਨ ਮੰਗਣ ਲਈ ਅਕਾਲੀ ਆਗੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਯਕੀਨੀ ਤੌਰ ’ਤੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਗੇ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਪੀਸੀਐੱਸ ਮੇਨਜ਼ ਪ੍ਰੀਖਿਆ ਦੇ ਨਤੀਜੇ ’ਤੇ ਸਵਾਲ ਉਠਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਮਜੀਠੀਆ ਕਿਆਸ ਅਰਾਈਆਂ ਲਾਉਣ ਦੀ ਥਾਂ ਪਹਿਲਾਂ ਦੋ ਸਵਾਲਾਂ ਦਾ ਜਵਾਬ ਦੇਣ।
ਇੰਟਰਨੈੱਟ ਮੀਡੀਆ ਪਲੇਟਫਾਰਮ ਐਕਸ ’ਤੇ ਮਜੀਠੀਆ ਦੀ ਪੋਸਟ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਈਟੀਓ ਨੇ ਪੀਸੀਐੱਸ ਦੇ ਨਤੀਜਿਆਂ ਬਾਰੇ ਸਪੱਸ਼ਟੀਕਰਨ ਮੰਗਣ ਲਈ ਅਕਾਲੀ ਆਗੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਯਕੀਨੀ ਤੌਰ ’ਤੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਗੇ। ਉਨ੍ਹਾਂ ਆਪਣੀ ਪੋਸਟ ਵਿਚ ਕਿਹਾ ਕਿ ਮੈਂ ਇਸ ਮਾਮਲੇ ਬਾਰੇ ਯਕੀਨੀ ਤੌਰ ’ਤੇ ਸਥਿਤੀ ਸਪੱਸ਼ਟ ਕਰਾਂਗਾ। ਮਜੀਠੀਆ ਪਹਿਲਾਂ ਕਿਰਪਾ ਕਰਕੇ ਇਹ ਸਪੱਸ਼ਟ ਕਰਨ ਕਿ ਜੇਕਰ ਮੇਰਾ ਪੁੱਤਰ ਹਰਸ਼ਜੀਤ ਸਿੰਘ ਪੀਸੀਐੱਸ ਪ੍ਰੀਖਿਆ ਪਾਸ ਕਰ ਲੈਂਦਾ ਹੈ ਤਾਂ ਤੁਹਾਡਾ ਕੀ ਸਟੈਂਡ ਹੋਵੇਗਾ। ਜੇਕਰ ਸੂਚੀ ਵਿਚ ਉਸ ਦਾ ਨਾਂ ਨਹੀਂ ਆਉਂਦਾ ਤਾਂ ਤੁਹਾਡੇ ਕੋਲ ਕਹਿਣ ਲਈ ਕੀ ਹੋਵੇਗਾ? ਮੈਨੂੰ ਤੁਹਾਡੇ ਜਵਾਬ ਦੀ ਉਡੀਕ ਰਹੇਗੀ।
ਕੈਬਨਿਟ ਮੰਤਰੀ ਦਾ ਇਹ ਜਵਾਬ ਉਸ ਸਮੇਂ ਆਇਆ, ਜਦੋਂ ਮਜੀਠੀਆ ਨੇ ਪੀਸੀਐੱਸ ਭਰਤੀ ਪ੍ਰਕਿਰਿਆ ’ਤੇ ਸਵਾਲ ਉਠਾਉਂਦਿਆਂ ਇਹ ਸਪੱਸ਼ਟੀਕਰਨ ਮੰਗਿਆ ਸੀ ਕਿ ਕੀ ਉਨ੍ਹਾਂ ਦਾ ਪੁੱਤਰ ਮੇਨਜ਼ ਪ੍ਰੀਖਿਆ ਲਈ ਯੋਗ ਪਾਏ ਗਏ ਉਮੀਦਵਾਰਾਂ ਵਿਚ ਸ਼ਾਮਲ ਹੈ। ਈਟੀਓ ਨੇ ਮਜੀਠੀਆ ਨੂੰ ਇਨ੍ਹਾਂ ਦੋ ਸਿੱਧੇ ਸਵਾਲਾਂ ਦੇ ਜਵਾਬ ਦੇਣ ਦੀ ਚੁਣੌਤੀ ਦਿੰਦਿਆਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਆਗੂ ਪ੍ਰੀਖਿਆ ਦੇ ਨਤੀਜੇ ਬਾਰੇ ਕਿਆਸ ਅਰਾਈਆਂ ਲਾਉਣ ਦੀ ਥਾਂ ਪਹਿਲਾਂ ਇਹ ਸਪੱਸ਼ਟ ਕਰਨ ਕਿ ਦੋਵਾਂ ਵਿੱਚੋਂ ਕਿਸੇ ਵੀ ਸਥਿਤੀ ਵਿਚ ਉਹ ਕੀ ਕਹਿਣਗੇ।